ਸੜਕ ਹਾਦਸੇ ਵਿੱਚ ਪੱਤਰਕਾਰ ਕੁਲਦੀਪ ਸਿੰਘ ਕੁਰਾਲੀ ਗੰਭੀਰ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ:
ਮੁਹਾਲੀ ਤੋਂ ਜਗਬਾਣੀ ਦੇ ਪੱਤਰਕਾਰ ਕੁਲਦੀਪ ਸਿੰਘ ਕੁਰਾਲੀ ਬੀਤੀ ਰਾਤ ਇਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਦੇਰ ਰਾਤ ਕਾਂਗਰਸ ਦੇ ਸੀਨੀਅਰ ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਸਾਥੀ ਪੱਤਰਕਾਰਾਂ ਵੱਲੋਂ ਚੀਮਾ ਹਸਪਤਾਲ ਮੁਹਾਲੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੇਰ ਸ਼ਾਮ ਜ਼ਖ਼ਮੀ ਪੱਤਰਕਾਰ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਰੈਫਰ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਬੀਤੀ ਰਾਤ 10 ਵਜੇ ਦੇ ਕਰੀਬ ਆਪਣੇ ਦਫ਼ਤਰ ਤੋਂ ਬੱਚਿਆਂ ਲਈ ਕੋਈ ਵਸਤੂ ਲੈਣ ਲਈ ਸ਼ਹਿਰ ਵੱਲ ਆ ਰਹੇ ਸਨ ਕਿ ਰਾਧਾ ਸੁਆਮੀ ਸਤਿਸੰਗ ਲਾਈਟਾਂ ਨੇੜੇ ਇੱਕ ਤੇਜ ਰਫ਼ਤਾਰ ਸਕਾਰਪਿਊ ਗੱਡੀ ਨੇ ਲਾਲ ਬੱਤੀ ਜੰਪ ਕਰਕੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਹ ਜ਼ਖ਼ਮੀ ਹੋ ਗਏ।
ਰਾਹਗੀਰਾਂ ਨੇ ਜ਼ਖ਼ਮੀ ਦੇ ਮੋਬਾਈਲ ਫੋਨ ਤੋਂ ਅਖੀਰਲੇ ਫੋਨ ਕਾਲ ਦੇਖ ਕੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੂੰ ਹਾਦਸੇ ਵਾਰੇ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਕੌਂਸਲਰ ਸ੍ਰੀ ਬੇਦੀ ਅਤੇ ਕੁੱਝ ਸਾਥੀ ਪੱਤਰਕਾਰ ਵੀ ਮੌਕੇ ’ਤੇ ਪਹੁੰਚ ਗਏ। ਉਹਨਾਂ ਨੂੰ ਚੀਮਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੁਹਨਾਂ ਦੀ ਖੱਬੀ ਲੱਤ ਵਿੱਚ ਫਰੈਕਚਰ ਆਇਆ ਹੈ। ਇਸ ਤੋਂ ਇਲਾਵਾ ਪੱਤਰਕਾਰ ਦੀ ਕਿਡਨੀ ਅਤੇ ਚੂਲੇ ’ਤੇ ਕਾਫੀ ਸੱਟ ਲੱਗੀ ਹੈ। ਡਾਕਟਰਾਂ ਅਨੁਸਾਰ ਉਹਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਲੇਕਿਨ ਦੇਰ ਸ਼ਾਮ ਜ਼ਖ਼ਮੀ ਪੱਤਰਕਾਰ ਕੁਲਦੀਪ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਰੈਫਰ ਕੀਤਾ ਗਿਆ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…