Share on Facebook Share on Twitter Share on Google+ Share on Pinterest Share on Linkedin ਪੱਤਰਕਾਰ ਮੇਜਰ ਸਿੰਘ ਕੁੱਟਮਾਰ ਦੀ ਘਟਨਾ ਬਹੁਤ ਹੀ ਮੰਦਭਾਗੀ: ਯੂਥ ਆਫ਼ ਪੰਜਾਬ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ: ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਮੁਹਾਲੀ ਥਾਣੇ ਵਿੱਚ ਪੱਤਰਕਾਰ ਮੇਜਰ ਸਿੰਘ ਦੀ ਪੁਲੀਸ ਵੱਲੋਂ ਕੀਤੀ ਨਾਜਾਇਜ਼ ਕੁੱਟਮਾਰ ਦੇ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਮੇਜਰ ਸਿੰਘ ਜਦੋਂ ਅੱਜ ਗੁਰੂ ਘਰ ਵਿੱਚ ਮੱਥਾ ਟੇਕਣ ਜਾ ਰਿਹਾ ਸੀ ਤਾਂ ਉੱਥੇ ਦੋ ਧਿਰਾਂ ਵਿੱਚ ਹੋ ਰਹੀ ਲੜਾਈ ਦੀ ਕਵਰੇਜ ਕਰਨ ਲੱਗ ਪਿਆ, ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਇਸ ਮੌਕੇ ਪੁਲੀਸ ਵੱਲੋਂ ਮੇਜਰ ਸਿੰਘ ਨਾਲ ਕੀਤੀ ਬਦਸਲੂਕੀ ਬਹੁਤ ਮੰਦਭਾਗੀ ਘਟਨਾ ਹੈ। ਯੂਥ ਆਫ਼ ਪੰਜਾਬ ਪੱਤਰਕਾਰ ਨਾਲ ਹੋਈ ਇਸ ਬਦਸਲੂਕੀ ਦੀ ਪੁਰਜੋਰ ਵਿਰੋਧ ਕਰਦਾ ਹੈ। ਉਹਨਾਂ ਕੀਤੀ ਕਿ ਜਿਹਨਾਂ ਪੁਲੀਸ ਮੁਲਾਜ਼ਮਾਂ ਨੇ ਪੱਤਰਕਾਰ ਮੇਜਰ ਸਿੰਘ ਦੀ ਕੁੱਟਮਾਰ ਅਤੇ ਬਦਸਲੂਕੀ ਕੀਤੀ ਹੈ। ਉਹਨਾਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਹੋਣੀ ਚਾਹੀਦੀ ਹੈ। ਤਾਂ ਕਿ ਭਵਿੱਖ ਵਿੱਚ ਦੁਬਾਰਾ ਸਾਨੂੰ ਇਹੋ ਜਿਹੀਆਂ ਘਟਨਾਵਾਂ ਦੇਖਣ ਸੁਣਨ ਨੂੰ ਨਾ ਮਿਲਣ। ਉਹਨਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਵੱਲੋਂ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਸਮੇਂ ਵੀ ਆਪਣਾ ਫਰਜ਼ ਬਾਖੂਬੀ ਢੰਗ ਨਾਲ ਨਿਭਾਇਆ ਜਾ ਰਿਹਾ ਹੈ। ਜਿਸ ਕਰਕੇ ਪੱਤਰਕਾਰ ਭਾਈਚਾਰ ਸਨਮਾਨ ਦਾ ਹੱਕਦਾਰ ਹੈ ਪਰੰਤੂ ਇਹੋ ਜਿਹੀ ਘਟਨਾ ਕਰਕੇ ਸਮਾਜ ਵਿੱਚ ਪੁਲੀਸ ਦੇ ਅਕਸ ਨੂੰ ਠੇਸ ਪਹੁੰਚਦੀ ਹੈ ਅਤੇ ਲੋਕਾਂ ਵਿੱਚ ਪੁਲੀਸ ਮੁਲਾਜ਼ਮਾਂ ਪ੍ਰਤੀ ਡਰ ਅਤੇ ਸਹਿਮ ਦਾ ਮਾਹੌਲ ਬਣਦਾ ਹੈ। ਉਹਨਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਯੂਥ ਆਫ਼ ਪੰਜਾਬ ਪੱਤਰਕਾਰ ਮੇਜਰ ਸਿੰਘ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਦੇ ਨਾਲ ਚਟਾਨ ਵਾਂਗ ਖੜਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ