nabaz-e-punjab.com

ਪੱਤਰਕਾਰ ਮੁਖਤਾਰ ਮੁਹੰਮਦ ਨੂੰ ਸਦਮਾ: ਮਾਤਾ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 29 ਮਈ:
ਬਲਾਕ ਮਾਜਰੀ ਤੋਂ ਪੱਤਰਕਾਰ ਮੁਖਤਾਰ ਮੁਹੰਮਦ ਦੇ ਮਾਤਾ ਸੁਰਜੀਤ ਕੌਰ (80) ਦਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਰਹਿਣ ਉਪਰੰਤ ਬੀਤੀ ਦੇਰ ਸ਼ਾਮ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਪੱਤਰਕਾਰ ਮੁਖਤਾਰ ਮੁਹੰਮਦ ਆਪਣੇ ਮਾਤਾ ਸੁਰਜੀਤ ਕੌਰ ਨੂੰ ਇਲਾਜ਼ ਲਈ ਪੀ.ਜੀ.ਆਈ ਚੰਡੀਗੜ੍ਹ ਲੈ ਕੇ ਗਏ ਸਨ ਕਿ ਜਦੋਂ ਉਹ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਤਾਂ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਪਿੰਡ ਫਤਿਹਪੁਰ ਸਿਆਲਬਾ ਵਿਖੇ ਸਪੁਰਦ ਏ ਖਾਕ ਦੀ ਰਸਮ ਅਦਾ ਕੀਤੀ ਗਈ। ਇਸ ਦੁਖ ਦੀ ਘੜੀ ਵਿੱਚ ਰਣਜੀਤ ਸਿੰਘ ਗਿੱਲ, ਬੀਬੀ ਲਖਵਿੰਦਰ ਕੌਰ ਗਰਚਾ, ਜਥੇਦਾਰ੦ ਉਜਾਗਰ ਸਿੰਘ ਬਡਾਲੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜ਼ਿਲ੍ਹਾ ਪ੍ਰੈੱਸ ਕਲੱਬ ਐਸਏਐਸ ਨਗਰ, ਮੁਹਾਲੀ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ, ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬੀ ਜਾਗਰਣ ਅਖ਼ਬਾਰ ਦੇ ਜ਼ਿਲ੍ਹਾ ਕਮ ਦਫ਼ਤਰ ਇੰਚਾਰਜ ਕੁਲਦੀਪ ਸਿੰਘ, ਚੇਅਰਮੈਨ ਬਲਕਾਰ ਸਿੰਘ ਭੰਗੂ, ਸਾਬਕਾ ਸਰਪੰਚ ਸੰਜੇ ਕੁਮਾਰ ਫ਼ਤਿਹਪੁਰ, ਫਕੀਰ ਮੁਹੰਮਦ ਪ੍ਰਧਾਨ ਮੁਸਲਿਮ ਵੈਲਫੇਅਰ ਮਾਣਕਪੁਰ ਸ਼ਰੀਫ, ਨਿਊਂ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੱੁਖੀ ਪ੍ਰਧਾਨ, ਰਣਜੀਤ ਸਿੰਘ ਕਾਕਾ, ਰਵਿੰਦਰ ਸਿੰਘ ਵਜੀਦਪੁਰ, ਜੇ.ਕੇ. ਬੱਤਾ, ਚਰਨਜੀਤ ਚੰਨੀ ਸਮੇਤ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਨੇ ਮੁਖਤਾਰ ਮੁਹੰਮਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ

ਦਾਨੀ ਸੱਜਣ ਵੱਲੋਂ ਜੌਨ ਡੀਅਰ-5210 ਟਰੈਕਟਰ ਤੇ ਹਾਈਡਰੋਲਿਕ ਟਰਾਲੀ ਭੇਂਟ ਨਬਜ਼-ਏ-ਪੰਜਾਬ, ਮੁਹਾਲੀ, 22 ਫਰਵਰੀ…