ਪੱਤਰਕਾਰ ਸਤਿੰਦਰ ਸੱਭਰਵਾਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਤੋਂ ਟੀਵੀ ਮੀਡੀਆ ਨਾਲ ਜੁੜੇ ਨੌਜਵਾਨ ਪੱਤਰਕਾਰ ਸਤਿੰਦਰ ਸੱਭਰਵਾਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਅਤੇ ਸੀਨੀਅਰ ਆਪ ਆਗੂ ਵਿਨੀਤ ਵਰਮਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਉਹ ਮੁਹਾਲੀ ਦੇ ਸੈਕਟਰ-70 ਦੇ ਵਸਨੀਕ ਹਨ ਅਤੇ ਵਾਰਡ ਨੰਬਰ-36 ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਅਤੇ ਵਿਨੀਤ ਵਰਮਾ ਨੇ ਕਿਹਾ ਕਿ ਸਤਿੰਦਰ ਸੱਭਰਵਾਲ ਦੇ ਪਿਤਾ ਸਵਰਗੀ ਕੁਲਵੰਤ ਸਿੰਘ ਸਭਰਵਾਲ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਕਾਫੀ ਸਰਗਰਮ ਸਨ ਅਤੇ ਸਤਿੰਦਰ ਸੱਭਰਵਾਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੀਆਂ ਵਧੀਕੀਆਂ ਤੋਂ ਤੰਗ ਪ੍ਰੇਸ਼ਾਨ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਹੁਣ ਤੱਕ ਕਾਫ਼ੀ ਪ੍ਰਮੁੱਖ ਸ਼ਖ਼ਸੀਅਤਾਂ ਪਾਰਟੀ ਵਿੱਚ ਸ਼ਾਮਲ ਹੋ ਚੁੱਕੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ‘ਆਪ’ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…