ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਰਾਜ ਮਾਰਗਾਂ ’ਤੇ ਟੋਲ ਟੈਕਸ ਤੋਂ ਛੋਟ

ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਅਪਰੈਲ:
ਆਪਣੇ ਇਕ ਹੋਰ ਚੁਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮੀਡੀਆ ਕਰਮੀਆਂ ਨੂੰ ਸੂਬੇ ਦੇ ਸਾਰੇ ਰਾਜ ਮਾਰਗਾਂ ’ਤੇ ਟੋਲ ਟੈਕਸ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਵੱਲੋਂ ਸ਼ਨਿਚਰਵਾਰ ਨੂੰ ਲਿਆ ਗਿਆ। ਜਿਨ੍ਹਾਂ ਨੇ ਟੋਲ ਟੈਕਸ ਤੋਂ ਛੋਟ ਦੇਣ ਸਬੰਧੀ ਪ੍ਰਵਾਨਗੀ ਦਿੱਤੀ। ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਲੋੜੀਂਦੀ ਅਧਿਸੂਚਨਾ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤਾ ਜਾ ਰਿਹਾ ਹੈ। ਇਹ ਫੈਸਲੇ ਅਨੁਸਾਰ ਸਮੂਹ ਪ੍ਰਮਾਣਿਕ (ਐਕਰੀਡੇਟਿਡ) ਮੀਡੀਆ ਕਰਮੀਆਂ ਅਤੇ ਜਿਨ੍ਹਾਂ ਕੋਲ ਪੀਲਾ ਸ਼ਨਾਖ਼ਤੀ ਕਾਰਡ ਹੈ, ਨੂੰ ਰਾਜ ਮਾਰਗਾਂ ’ਤੇ ਆਉਣ-ਜਾਣ ਸਮੇਂ ਟੋਲ ਟੈਕਸ ਦੇਣ ਤੋਂ ਛੋਟ ਦਿੱਤੀ ਜਾਵੇਗੀ। ਪੱਤਰਕਾਰਾਂ ਦੀ ਭਲਾਈ ਲਈ ਟੋਲ ਟੈਕਸ ਤੋਂ ਛੋਟ ਦੇਣਾ, ਉਨ੍ਹਾਂ ਵਾਅਦਿਆਂ ’ਚੋਂ ਇਕ ਹੈ ਜੋ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਕਾਂਗਰਸ ਚੋਣ ਮਨੋਰਥ ਪੱਤਰ ’ਚ ਪੱਤਰਕਾਰਾਂ ਨਾਲ ਕੀਤੇ ਗਏ ਹੋਰ ਵਾਅਦੇ ਵੀ ਜਲਦ ਹੀ ਲਾਗੂ ਕਰ ਦਿੱਤੇ ਜਾਣਗੇ।
ਉਧਰ, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਪੰਜਾਬ ਸਰਕਾਰ ਦੇ ਉਕਤ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਮੀਡੀਆ ਦੇ ਹੱਕ ਵਿੱਚ ਹਾਅ ਦਾ ਨਾਆਰਾ ਨਹੀਂ ਮਾਰਿਆ ਹੈ। ਉਨ੍ਹਾਂ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਮੰਗ ਕੀਤੀ ਕਿ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਲਈ ਮੁਫ਼ਤ ਰਿਹਾਇਸ਼ ਅਤੇ ਮੁਫ਼ਤ ਬੱਸ ਸਰਵਿਸ਼ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ ਅਤੇ ਪੱਤਰਕਾਰਾਂ ਦਾ ਸਿਹਤ ਬੀਮਾ ਦੇ ਨਾਲ ਨਾਲ ਕੈਸ਼ਲੈਸ ਸਕੀਮ ਦਾ ਲਾਭ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…