
ਜਰਨਲਿਸਟ ਯੂਨੀਅਨ ਵੱਲੋਂ ਸੀਨੀਅਰ ਪੱਤਰਕਾਰ ਹਮੀਰ ਸਿੰਘ ਦੇ ਪਿਤਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਫਰਵਰੀ:
ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਟ੍ਰਿਬਿਊਨ ਦੇ ਨਿਊਜ਼ ਕੋਆਰਡੀਨੇਟਰ ਹਮੀਰ ਸਿੰਘ ਦੇ ਪਿਤਾ ਹਰਨੇਕ ਸਿੰਘ (82 ਸਾਲ) ਨਿਵਾਸੀ ਪਿੰਡ ਲੁਬਾਣਾ ਟੇਕੂ (ਪਟਿਆਲਾ) ਦੀ ਹੋਈ ਅਚਨਚੇਤ ਮੌਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਯੂਨਿਟ ਦੇ ਪ੍ਰਧਾਨ ਸਰਬਜੀਤ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਜਿੱਥੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ, ਉੱਥੇ ਨਾਲ ਹੀ ਦੁਆ ਕੀਤੀ ਹੈ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਵਾਈਸ ਚੇਅਰਮੈਨ ਐਮਪੀ ਕੌਸ਼ਿਕ ਨੇ ਵੀ ਸਰਦਾਰ ਹਰਨੇਕ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਾਹਰ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸੱਚੇ ਪਾਤਸ਼ਾਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ਼ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ। ਹਰਨੇਕ ਸਿੰਘ ਨਮਿੱਤ ਅੰਤਿਮ ਅਰਦਾਸ 6 ਮਾਰਚ ਨੂੰ ਪਿੰਡ
ਲੁਬਾਣਾ ਟੇਕੂ (ਪਟਿਆਲਾ) ਵਿਖੇ ਹੋਵੇਗੀ।