Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਪਿੰਡ ਦੁਰਾਲੀ ਵਿੱਚ ਵੀ ਸਜਾਇਆ ਗਿਆ ਨਗਰ ਕੀਰਤਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਇਆ। ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ। ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ ਅਤੇ ਥਾਂ-ਥਾਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਵੱਲੋਂ ਥਾਂ-ਥਾਂ ’ਤੇ ਚਾਹ, ਬੈ੍ਰੱਡ ਪਕੌੜੇ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੇ ਲੰਗਰ ਵਰਤਾਇਆ ਗਿਆ। ਉਧਰ, ਨਜ਼ਦੀਕੀ ਪਿੰਡ ਦੁਰਾਲੀ ਦੀ ਸੰਗਤ ਵੱਲੋਂ ਵੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਿੱਸਾ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ