nabaz-e-punjab.com

ਧਰਮ ਪ੍ਰਚਾਰ ਲਹਿਰ ਬਾਰੇ ਜੇਪੀ ਸਿੰਘ ਨੇ ਐਸਜੀਪੀਸੀ ਪ੍ਰਧਾਨ ਪ੍ਰੋ. ਬਡੂੰਗਰ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ
ਮੁਹਾਲੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੀ ਚੋਣ ਲੜ ਚੁੱਕੇ ਸ਼੍ਰ. ਜਤਿੰਦਰਪਾਲ ਸਿੰਘ ਜੇਪੀ ਨੇ ਮੰਜੀ ਸਾਹਿਬ ਕੋਟਾਂ ਜ਼ਿਲ੍ਹਾ ਲੁਧਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਧਰਮ ਪ੍ਰਚਾਰ ਲਹਿਰ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਸ ਮੌਕੇ ਸ਼ ਬਡੂੰਗਰ ਨੇ ਉਹਨਾਂ ਨੂੰ ਦਸਿਆ ਕਿ ਪੰਜਾਬ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਦੀ ਲੋੜ ਹੈ। ਇਸ ਧਰਮ ਪ੍ਰਚਾਰ ਲਹਿਰ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਪਰ ਗਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਵੱਡੀ ਪੱਧਰ ਉੱਪਰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਉਹਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਪਤਿਤਪੁਣੇ ਤੋੱ ਦੂਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸ਼੍ਰ. ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਇਲਾਕੇ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਵੱਡੇ ਪੱਧਰ ਤੇ ਚਲਾਇਆ ਜਾਵੇਗਾ। ਇਸ ਲਹਿਰ ਦੌਰਾਨ ਵੱਖ-ਵੱਖ ਥਾਵਾਂ ਉੱਪਰ ਵੱਡੇ ਵੱਡੇ ਸਮਾਗਮ ਕੀਤੇ ਜਾਣਗੇ ਅਤੇ ਸਿੱਖ ਨੌਜਵਾਨਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …