Share on Facebook Share on Twitter Share on Google+ Share on Pinterest Share on Linkedin ਜੂਨੀਅਰ ਚੰਦੂਮਾਜਰਾ ਵੱਲੋਂ ਪਿੰਡ ਦਾਊਂ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨੀ ਗੇਟ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਧਾਨ ਮੰਤਰੀ ਗਰਾਮ ਯੋਜਨਾ ਤਹਿਤ ਗੋਦ ਲਏ ਇਤਿਹਾਸਕ ਪਿੰਡ ਦਾਊਂ ਵਿਖੇ ਅੱਜ ਸ੍ਰੀ ਚੰਦੂਮਾਜਰਾ ਦੇ ਪੁੱਤਰ ਅਤੇ ਨੌਜਵਾਨ ਆਗੂ ਹਰਸਿਮਰਨ ਸਿੰਘ ਚੰਦੂਮਾਜਰਾ ਵੱਲੋਂ ਰਵੀਦਾਸ ਮੁਹੱਲੇ ਵਿੱਚ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਜੀ ਦੇ ਮੁੱਖ ਦੁਆਰ/ਦਰਸ਼ਨੀ ਗੇਟ ਦਾ ਰਸਮੀ ਉਦਘਾਟਨ ਕੀਤਾ। ਇਹ ਗੇਟ ਪਿੰਡ ਦੇ ਸਾਬਕਾ ਸਰਪੰਚ ਸਵਰਗ ਵਾਸੀ ਬਚਨ ਸਿੰਘ ਬਾਗੜੀ ਅਤੇ ਉਨ੍ਹਾਂ ਦੀ ਪਤਨੀ ਬਲਵੰਤ ਕੌਰ ਦੀ ਯਾਦ ਵਿੱਚ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਚੰਦੂਮਾਜਰਾ ਨੇ ਪਿੰਡ ਦਾਊਂ ਵਿੱਚ ਪਾਣੀ ਦੀ ਲੋੜ ਪੁਰੀ ਕਰਨ ਲਈ 65 ਲੱਖ ਦੀ ਲਾਗਤ ਨਾਲ 1 ਲੱਖ 50 ਹਜ਼ਾਰ ਲੀਟਰ ਦੀ ਸਮਰਥਾ ਵਾਲੀ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਵੀ ਰੱਖਿਆ। ਗੁਰਦੁਆਰਾ ਸਾਹਿਬ ਦਾ ਦਰਸ਼ਨੀ ਗੇਟ ਸੰਗਤ ਨੂੰ ਅਰਪਣ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੂਨੀਅਰ ਚੰਦੂਮਾਜਰਾ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਬਜ਼ੁਰਗਾਂ ਅਤੇ ਮਾਤਾ ਪਿਤਾ ਦਾ ਸਤਿਕਾਰ ਅਤੇ ਆਗਿਆਕਾਰੀ ਹੋਣਾ ਚਾਹੀਦਾ ਹੈ। ਉਨ੍ਹਾਂ ਬਾਗੜੀ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਬਣਾਏ ਗਏ ਦਰਸ਼ਨੀ ਗੇਟ ਦੇ ਉਦਮ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਵਿਛੜੇ ਹੋਏ ਬਜ਼ੁਰਗਾਂ ਦੇ ਸਸਕਾਰ ਯਾਦ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਨੂੰ ਗੋਦ ਲੈਣ ਵੇਲੇ ਹਲਕਾ ਆਨੰਦਪੁਰ ਸਾਹਿਬ ’ਚੋਂ ਇਤਿਹਾਸਿਕ ਪਿੰਡ ਦਾਊਂ ਦੀ ਚੋਣ ਕਰਕੇ ਇਥੇ ਲੱਖਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਿੱਚ ਹਰ ਹਫ਼ਤੇ ਐਤਵਾਰ ਵਾਲੇ ਦਿਨ ਦੂਰ ਤੋਂ ਲੋਕੀਂ ਆਪਣੀ ਆਸਤਾ ਦੀ ਪੂਰਤੀ ਲਈ ਡੇਰਾ ਬਾਬਾ ਖੜਕ ਸਿੰਘ ਦੇ ਦਰਬਾਰ ਹਾਜ਼ਰੀ ਭਰਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਵਿੱਚ ਚਲ ਰਹੇ ਵਿਕਾਸ ਦੇ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ, ਚੰਦੂਮਾਜਰਾ ਦੇ ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਮੁਲਾਜ਼ਮ ਜਥੇਬੰਦੀ ਦੇ ਸਾਬਕਾ ਆਗੂ ਹਰਬੰਸ ਸਿੰਘ ਬਾਗੜੀ, ਯੂਥ ਆਗੂ ਨਰੇਸ਼ ਕੁਮਾਰ ਨੇਸ਼ੀ, ਪਿੰਡ ਦੇ ਸਰਪੰਚ ਅਵਤਾਰ ਸਿੰਘ ਗੋਸਲ, ਪੰਚ ਅਜਮੇਰ ਸਿੰਘ, ਪੰਚ ਗੁਰਨਾਮ ਸਿੰਘ, ਪੰਚ ਗਿਆਨ ਸਿੰਘ, ਬਹਾਦਰ ਸਿੰਘ, ਜਗਜੀਤ ਸਿੰਘ, ਸ਼ੇਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮਿੰਟੂ, ਯਾਦਵਿੰਦਰ ਸਿੰਘ, ਜਰਨੈਲ ਸਿੰਘ, ਚਰਨ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਕਮਲਜੀਤ ਸਿੰਘ, ਸੇਵਾ ਸਿੰਘ ਸ਼ਰਮੀਲਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ