Nabaz-e-punjab.com

ਅਜੋਕੇ ਯੁੱਗ ਵਿੱਚ ਜਾਤੀਵਾਦ ਦੇ ਬੰਧਨਾਂ ਨੂੰ ਤੋੜ ਕੇ ਬਰਾਬਰੀ ਦਾ ਸਮਾਜ ਸਿਰਜਣ ਦੀ ਲੋੜ: ਜਸਟਿਸ ਗੁਰਮੀਤ ਰਾਮ

ਡਾ. ਅੰਬੇਦਕਰ ਦੇ ਤਿੰਨ ਸੂਤਰੀ ਪ੍ਰੋਗਰਾਮ ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਦੇ ਨਾਅਰੇ ਨੂੰ ਘਰ-ਘਰ ਤੱਕ ਪਹੁੰਚਾਉਣ ’ਤੇ ਜ਼ੋਰ

ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਇੱਥੋਂ ਦੇ ਗੁਰੂ ਰਵਿਦਾਸ ਸਭਾ ਫੇਜ਼-7 ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ 128ਵੇਂ ਜਨਮ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਰਵਿਦਾਸ ਭਵਨ ਵਿੱਚ ਆਯੋਜਿਤ ਇਸ ਸਮਾਰੋਹ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਗੁਰਮੀਤ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂਕਿ ਪ੍ਰਧਾਨਗੀ ਡਾ. ਅਜੇ ਰੰਗਾ ਸੈਨੇਟਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਕੀਤੀ ਅਤੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਖ਼ਸ਼ੀ ਰਾਮ ਵਿਸ਼ੇਸ਼ ਮਹਿਮਾਨ ਸਨ।
ਇਸ ਮੌਕੇ ਬੋਲਦਿਆਂ ਜਸਟਿਸ ਗੁਰਮੀਤ ਰਾਮ ਨੇ ਡਾ. ਅੰਬੇਦਕਰ ਵੱਲੋਂ ਅੌਰਤਾਂ ਅਤੇ ਦਲਿਤਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਵਿੱਢੇ ਸੰਘਰਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿੱਚ ਜਾਤੀਵਾਦ ਦੇ ਬੰਧਨਾਂ ਨੂੰ ਤੋੜ ਕੇ ਬਰਾਬਰੀ ਦਾ ਸਮਾਜ ਸਿਰਜਣ ਦੀ ਬੇਹੱਦ ਲੋੜ ਹੈ। ਬਾਬਾ ਜੀ ਦੇ ਸੰਘਰਸ਼ ਸਦਕਾ ਹੀ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੋਇਆ ਹੈ।
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਡਾ. ਅੰਬੇਦਕਰ ਦੇ ਫ਼ਲਸਫ਼ੇ ’ਤੇ ਚੱਲਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਡਾਕਟਰ ਸਾਹਿਬ ਨੇ ਆਜ਼ਾਦ ਭਾਰਤ ਦੇ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰ ਦਾ ਹੱਕ ਦਿੱਤਾ ਹੈ ਪ੍ਰੰਤੂ ਅਜੋਕੇ ਸਮੇਂ ਵਿੱਚ ਦੇਸ਼ ਅਤੇ ਸਮਾਜ ਅੰਦਰ ਗਰੀਬਾਂ ਨੂੰ ਹਾਲੇ ਤੱਕ ਬਰਾਬਰਤਾ ਦਾ ਅਧਿਕਾਰ ਨਹੀਂ ਮਿਲ ਸਕਿਆ ਹੈ। ਇਸ ਤੋਂ ਪਹਿਲਾਂ ਪ੍ਰਿਥਵੀ ਰਾਜ ਕੁਮਾਰ ਅਤੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਬੀਡੀ ਸਵੈਨ ਨੇ ਆਪਣੀ ਤਕਰੀਰ ਵਿੱਚ ਕਿਹਾ ਕਿ ਡਾ. ਅੰਬੇਦਕਰ ਨੇ ਸਾਰੀ ਜ਼ਿੰਦਗੀ ਦਬੇ-ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ। ਜਿਸ ਕਰਕੇ ਹੀ ਅੱਜ ਸਾਰਿਆਂ ਨੂੰ ਸੰਵਿਧਾਨ ਰਾਹੀਂ ਬਰਾਬਰੀ ਦੇ ਹੱਕ ਪ੍ਰਾਪਤ ਹੋਏ ਹਨ।
ਸਮਾਗਮ ਦੌਰਾਨ ਮੰਚ ਸੰਚਾਲਨ ਸਭਾ ਦੇ ਜਨਰਲ ਸਕੱਤਰ ਪੀਆਰ ਮਾਨ ਨੇ ਬਾਖ਼ੂਬੀ ਨਿਭਾਇਆ। ਅੰਤ ਵਿੱਚ ਸਭਾ ਦੇ ਪ੍ਰਧਾਨ ਆਰ.ਏ. ਸੁਮਨ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਡਾ. ਅੰਬੇਦਕਰ ਦੇ ਤਿੰਨ ਸੂਤਰੀ ਪ੍ਰੋਗਰਾਮ ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਸਭਾ ਦੇ ਮੈਂਬਰ ਡੀਪੀ ਹੁਸ਼ਿਆਰਪੁਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…