ਜਸਟਿਸ ਟੀ.ਪੀ.ਐਸ ਮਾਨ ਵੱਲੋਂ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਵਿੱਚ ਲੀਗਲ ਏਡ ਕਲੀਨਿਕ ਦਾ ਉਦਘਾਟਨ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਯਤਨ ਕਰੇਗੀ: ਜਸਟਿਸ ਮਾਨ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰੇਗੀ ਅਤੇ ਪੰਜਾਬ ਵਿੱਚ ਢੁੱਕਵੀਆਂ ਥਾਵਾਂ ਤੇ ਲੀਗਲ ਏਡ ਕਲੀਨਿੰਗ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਣਯੋਗ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਸੈਕਟਰ,-66 ਸਥਿਤ ਸਰਕਾਰੀ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਵਿਖੇ ਵਿਸ਼ਵ ਮਾਨਸਿਕਤਾ ਦਿਵਸ ਮੌਕੇ ਲੀਗਲ ਏਡ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਕਾਨੂੰਨੀ ਮਸ਼ੀਰ (ਐਲ.ਆਰ) ਪੰਜਾਬ ਸ੍ਰੀ ਵਿਵੇਕ ਪੁਰੀ, ਮੈਂਬਰ ਸਕੱਤਰ ਪੰਜਾਬ ਕਾਨੁੰੂਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਹਰਪੀ੍ਰਤ ਕੌਰ ਜੀਵਨ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਾਜੀਵ ਭੱਲਾ, ਡਿਪਟੀ ਕਮਿਸਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਜ਼ਿਲ੍ਹਾ ਤੇ ਸੈਸਨ ਜੱਜ,-ਕਮ-ਚੇਅਰਮੈਨ ਜ਼ਿਲ੍ਹਾ ਕਾਨੁੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਮਾਨਸਿਕ ਰੋਗਾਂ ਦੀ ਮਾਹਿਰ ਡਾ. ਪੁਜਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਨਿਆਇਕ ਅਧਿਕਾਰੀ ਵੀ ਮੌਜੂਦ ਸਨ।
ਜਸਟਿਸ ਮਾਨ ਨੇ ਇਸ ਮੌਕੇ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ੇ ਦੀ ਲਤ ਵਿੱਚ ਫਸੇ ਵਿਅਕਤੀ ਜਿਹੜੇ ਕਿ ਇਲਾਜ ਅਧੀਨ ਹਨ ਉਨ੍ਹਾਂ ਨੂੰ ਮਿਲਣ ਵਾਲੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਸਬੰਧੀ ਜਾਣਕਾਰੀ ਹਾਸ਼ਲ ਕੀਤੀ। ਜਿਸ ਤੇ ਉਨ੍ਹਾਂ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਵਿੱਚ ਮਰੀਜਾਂ ਦੇ ਇਲਾਜ ਅਤੇ ਉਨ੍ਹਾਂ ਦੇ ਰਹਿਣ ਸਹਿਣ ਲਈ ਕੀਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਾਜੀਵ ਭੱਲਾ ਵੱਲੋਂ ਦਾਖਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਖ਼ਲ ਮਰੀਜ਼ਾਂ ਦੀ ਸਹੂਲਤ ਲਈ ਕੀਤੇ ਪੁਖਤਾ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਮੌਕੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…