Nabaz-e-punjab.com

ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਤਵੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਕੁਲਤਾਰ ਸਿੰਘ ਦੇ ਪੰਥਕ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਬਾਰੇ ਦੱਸਦੇ ਹੋਏ ਸੰਗਤਾਂ ਨੂੰ ਜਾਣੂ ਕਰਵਾਇਆ ਕਿ ਉਨਾਂ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿੱਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋ ਸੰਨ 1630 ਵਿੱਚ ਕੀਰਤਪੁਰ ਸਾਹਿਬ ਵਿੱਚ ਹੋਇਆ। ਭਾਈ ਗੁਰਦੀਪ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਗੁਰੂ ਸਾਹਿਬ ਜੀ ਦੇ ਸੰਨ 1661 ਵਿੱਚ ਜੋਤੀ ਜੋਤ ਸਮਾਉਣ ਦੇ ਪ੍ਰਸੰਗ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਤਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਸਾਹਿਬ ਵੱਲੋਂ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…