ਗੁਰੂ ਹਰਿ ਰਾਇ ਸਾਹਿਬ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਸੁਰਜੀਤ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਦੇ ਕਵੀਸ਼ਰੀ ਜਥੇ ਨੇ ਗੁਰੂ ਹਰਿ ਰਾਇ ਸਾਹਿਬ ਦੇ ਜੀਵਨ ਬ੍ਰਿਤਾਂਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਗੁਰਦੀਪ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀ ਗੁਰੂ ਸਾਹਿਬ ਜੀ ਦੇ ਸੰਨ 1661 ਵਿੱਚ ਜੋਤੀ ਜੋਤ ਸਮਾਉਣ ਦੇ ਪ੍ਰਸੰਗ ਬਾਰੇ ਦੱਸਿਆ।
ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਅਮਿਤ ਸਿੰਘ, ਭਾਈ ਅਮਨਪ੍ਰੀਤ ਸਿੰਘ, ਭਾਈ ਏਕਮਜੋਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਤਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ ਝੋਨੇ ਦੀਆਂ ਬੈਨ ਕੀਤੀਆਂ ਕਿ…