Share on Facebook Share on Twitter Share on Google+ Share on Pinterest Share on Linkedin ਕੁਰਾਲੀ ਵਿੱਚ 12 ਵਾਂ ਕਬੱਡੀ ਟੂਰਨਾਮੈਂਟ: ਇੱਕ ਪਿੰਡ ਓਪਨ ਮੁਕਾਬਲਾ ਧਨੌਰੀ ਨੇ ਜਿੱਤਿਆ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਮਾਰਚ: ਦਸ਼ਮੇਸ਼ ਸਪੋਰਟਸ ਕਲੱਬ ਕੁਰਾਲੀ ਵੱਲੋਂ ਕੁਰਾਲੀ ਵਿਖੇ 12ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਉਪਰੰਤ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਸ਼ਾਮ ਵੇਲੇ 62 ਕਿਲੋ ਵਰਗ ਕਬੱਡੀ ਮੁਕਾਬਲੇ ਅਤੇ ਇਕ ਪਿੰਡ ਓਪਨ (ਤਿੰਨ ਖਿਡਾਰੀ ਬਾਹਰਲੇ) ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਹਿਲੇ ਨੰਬਰ ਉਪਰ ਪਿੰਡ ਧਨੌਰੀ ਦੀ ਟੀਮ ਰਹੀ, ਜਿਸਨੇ 31 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਦੂਜੇ ਨੰਬਰ ਉੱਪਰ ਪਪਰਾਲੀ ਦੀ ਟੀਮ ਰਹੀ ਜਿਸ ਨੇ 21 ਹਜਾਰ ਰੁਪਏ ਦਾ ਇਨਾਮ ਜਿਤਿਆ। ਇਸ ਮੌਕੇ ਡੀਐਸਪੀ ਪ੍ਰਭਜੋਤ ਕੌਰ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜਰੀ ਲਗਾਈ। ਇਸ ਮੌਕੇ ਕਲੱਬ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ, ਸੈਕਟਰੀ ਕੁਲਵਿੰਦਰ ਸਿੰਘ, ਕਾਲਾ ਰਤੋ ਵਾਲਾ, ਸੋਨੂੰ, ਬੰਟੀ ਧੀਮਾਨ, ਖੁਸਦੀਪ ਹੈਪੀ, ਰਵਿੰਦਰ ਸਿੰਘ, ਗੁਰਿੰਦਰ ਸਿੰਘ, ਗੁਰਮੀਤ ਸਿੰਘ, ਸਤਵਿੰਦਰ ਸਿੰਘ ਜੈਲਦਾਰ, ਹਨੀ ਸੰਧੂ, ਸਰਬਜੀਤ ਸਿੰਘ, ਐਸਬੀਆਈ ਗਰੁੱਪ, ਗੁਰਾ ਜੰਡਪੁਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ