Share on Facebook Share on Twitter Share on Google+ Share on Pinterest Share on Linkedin ਪਿੰਡ ਮਾਜਰਾ ਵਿੱਚ ਕਬੱਡੀ ਦਾ ਮਹਾਂ ਕੁੰਭ 19 ਮਾਰਚ ਨੂੰ ਦਰਸਕਾਂ ਦੇ ਮਨੋਰੰਜਨ ਲਈ ਗਾਇਕ ਬੱਬੂ ਮਾਨ ਦਾ ਲੱਗੇਗਾ ਖੁੱਲ੍ਹਾ ਅਖਾੜਾ, ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਦਿੱਤੇ ਜਾਣਗੇ ਮੋਟਰ ਸਾਈਕਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ: ਪਿੰਡ ਮਾਜਰਾ (ਨਿਊ ਚੰਡੀਗੜ੍ਹ) ਵਿਖੇ 19 ਮਾਰਚ ਨੂੰ ਰਣਜੋਧ ਸਿੰਘ ਮਾਨ ਦੀ ਅਗਵਾਈ ਹੇਠ ਕਬੱਡੀ ਦਾ ਦੂਜਾ ਸਾਲਾਨਾ ਮਹਾਂ ਕੁੰਭ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਰਣਜੋਧ ਸਿੰਘ ਮਾਨ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਕਬੱਡੀ ਅਕੈਡਮੀ ਐਸੋਸੀਏਸ਼ਨ ਦੀਆਂ ਟੀਮਾਂ ਵਿਚਾਲੇ ਮੈਚ ਹੋਣਗੇ। ਇਸ ਮੌਕੇ ਗਾਇਕ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 1,55,555 ਰੁਪਏ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 99, 999 ਰੁਪਏ ਨਗਦ ਪੁਰਸਕਾਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਮੋਟਰ ਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਮੀ ਗਾਇਕ ਗੈਰੀ ਸੰਧੂ, ਉੱਘੇ ਸਮਾਜ ਸੇਵੀ ਗੋਪੀ ਸਰਪੰਚ, ਗਾਇਕ ਰਾਜਵੀਰ ਜਵੰਦਾ, ਹਰਫ਼ ਚੀਮਾ, ਗੁਰਨਾਮ ਭੁੱਲਰ ਅਤੇ ਅਦਾਕਾਰ ਸੋਨਪ੍ਰੀਤ ਜਵੰਦਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ