ਕਲਾ ਉਤਸਵ: ਪੇਂਟਿੰਗ ਵਿੱਚ ਕੌਮੀ ਪੱਧਰ ’ਤੇ ਮਾਅਰਕਾ ਮਾਰਨ ਵਾਲੇ ਸ਼ਰਨਪ੍ਰੀਤ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੇ ਵਿਦਿਆਰਥੀ ਸ਼ਰਨਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਨੇ ਕੌਮੀ ਪੱਧਰ ’ਤੇ ਕਲਾ ਉਤਸਵ ਦੇ ਪੇਂਟਿੰਗ ਮੁਕਾਬਲੇ ਵਿੱਚ ਮਾਅਰਕਾ ਮਾਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਕਲਾ ਉਤਸਵ ਉੜੀਸਾ (ਭੁਵਨੇਸ਼ਵਰ) ਵਿੱਚ ਹੋਇਆ। ਜਿਸ ਵਿੱਚ ਸ਼ਰਨਪ੍ਰੀਤ ਸਿੰਘ ਨੇ 2ਡੀ ਵਿਜ਼ੁਅਲ ਆਰਟ ਵਿੱਚ ਪੂਰੇ ਭਾਰਤ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ’ਤੇ ਸ਼ਰਨਪ੍ਰੀਤ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 10 ਦਿਨ ਲਈ ਦਿੱਲੀ ਸੱਦਿਆ ਗਿਆ ਅਤੇ ਪ੍ਰੀਕਸ਼ਾ ’ਤੇ ਚਰਚਾ ਵਿੱਚ ਸ਼ਾਮਲ ਹੋਣ ਦਾ ਸੁਨਹਿਰੀ ਮੌਕਾ ਦਿੱਤਾ ਹੈ। ਪੰਜਾਬ ਵਾਪਸ ਪਹੁੰਚਣ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਸਿੰਘ ਅਤੇ ਸਰਕਾਰੀ ਮਾਡਲ ਸਕੂਲ ਦੇ ਸਮੂਹ ਸਟਾਫ਼ ਵੱਲੋਂ ਇਸ ਹੋਣਹਾਰ ਵਿਦਿਆਰਥੀ ਸ਼ਰਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…