Share on Facebook Share on Twitter Share on Google+ Share on Pinterest Share on Linkedin ਕਲਗੀਧਰ ਸੇਵਕ ਜਥਾ ਵੱਲੋਂ ਨੌਜਵਾਨਾਂ ਨੂੰ ਵਿਰਸੇ ਨਾਲ ਜੋੜ੍ਹਨ ਲਈ ਗੁਰਮਤਿ ਟਰੇਨਿੰਗ ਕੈਂਪਾਂ ਦਾ ਆਯੋਜਨ ਨੌਜਵਾਨਾਂ ਨੂੰ ਆਪਣੇ ਵਿਰਸੇ ਦੀ ਜਾਣਕਾਰੀ ਜ਼ਰੂਰੀ: ਭਾਈ ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ: ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਨੌਜਵਾਨਾਂ ਨੂੰ ਵਿਰਸੇ ਨਾਲ ਜੋੜ੍ਹਨ ਲਈ ਗੁਰਮਤਿ ਟਰੇਨਿੰਗ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਗੁਰਮਤਿ ਟਰੇਨਿੰਗ ਕੈਂਪ ਵਿੱਚ ਸੰਬੋਧਨ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਰਸੇ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਨੌਜਵਾਨ ਹਰ ਦੇਸ਼ ਅਤੇ ਹੋਰ ਕੌਮ ਦੀ ਆਨ, ਬਾਨ ਅਤੇ ਸ਼ਾਨ ਹੁੰਦੇ ਹਨ। ਨੌਜਵਾਨਾਂ ਕਰਕੇ ਹੀ ਧਰਮ ਪ੍ਰਚਾਰ ਵੱਡੇ ਪੱਧਰ ਉਪਰ ਹੁੰਦਾ ਹੈ, ਧਰਮ ਪ੍ਰਚਾਰ ਵਿੱਚ ਨੌਜਵਾਨ ਤਾਂ ਹਿੱਸਾ ਪਾ ਸਕਦੇ ਹਨ, ਜੇ ਉਨ੍ਹਾਂ ਨੂੰ ਧਰਮ ਅਤੇ ਵਿਰਸੇ ਦੀ ਪੂਰੀ ਜਾਣਕਾਰੀ ਹੋਵੇਗੀ। ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਵਿਰਸੇ ਅਤੇ ਧਰਮ ਨਾਲ ਜੋੜ੍ਹਨ ਲਈ ਗੁਰਮਤਿ ਟਰੇਨਿੰਗ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਅਨਮੋਲ ਵਿਰਸੇ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੜਕੀਆਂ ਨੂੰ ਸੈਲਫ਼ ਡਿਫੈਂਸ ਦੀ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ, ਤਾਂ ਕਿ ਉਹ ਆਪਣੀ ਸੁਰੱਖਿਆ ਖ਼ੁਦ ਕਰ ਸਕਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਨੌਜਵਾਨਾਂ ਵਿੱਚ ਕੁਰਬਾਨੀ ਦਾ ਜ਼ਜ਼ਬਾ ਪੈਦਾ ਕਰਨ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਸਿੱਖ ਧਰਮ ਅਤੇ ਸਾਨਾ-ਮੱਤੇ ਵਿਰਸੇ ਦੀ ਪੂਰੀ ਅਤੇ ਸਹੀ ਜਾਣਕਾਰੀ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ