ਕਲਗੀਧਰ ਸੇਵਕ ਜਥਾ ਨੇ ਮੁਹਾਲੀ ਵਿੱਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਕਲਗੀਧਰ ਸੇਵਕ ਜਥਾ ਪੰਜਾਬ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਸਥਾਨਕ ਦਸ਼ਹਿਰਾ ਗਰਾਉਂਡ ਫੇਜ਼-8 ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਲੰਬਿਆ ਵਾਲੇ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਬਲਦੇਵ ਸਿੰਘ ਵਡਾਲਾ, ਗਿਆਨੀ ਤਰਸੇਮ ਸਿੰਘ ਮੋਰਾਵਾਲੀ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਜਤਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਜਿੰਦਰਪਾਲ ਸਿੰਘ ਲੁਧਿਆਣਾ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ, ਭਾਈ ਅਮਰਜੀਤ ਸਿੰਘ ਚੰਡੀਗੜ੍ਹ ਵਾਲੇ, ਭਾਈ ਰਜਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਵਾਲਿਆਂ ਨੇ ਗੁਰਮਤਿ ਵਿਚਾਰਾਂ, ਢਾਡੀ ਵਾਰਾਂ ਅਤੇ ਮਨੋਹਰ ਕੀਰਤਨ ਰਾਹੀੲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਇਹ ਸਮਾਗਮ ਮਹਾਨ ਸਿੱਖ ਜਰਨੈਲ ਸ੍ਰ. ਹਰੀ ਸਿੰਘ ਨਲੂਆ ਦੀ ਯਾਦ ਵਿੱਚ ਕਰਵਾਇਆ ਗਿਆ ਹੈ। ਸ੍ਰ. ਨਲੂਆ ਉਹ ਸਿੱਖ ਜਰਨੈਲ ਹਨ, ਜਿਹਨਾਂ ਦੀ ਗਿਣਤੀ ਅੱਜ ਵੀ ਦੁਨੀਆਂ ਦੇ ਪਹਿਲੇ 10 ਮਹਾਨ ਜਰਨੈਲਾਂ ਵਿੱਚ ਹੁੰਦੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇੱ ਵਿੱਚ ਵੀ ਸਿੱਖ ਜਰਨੈਲਾਂ ਦੀ ਯਾਦ ਵਿੱਚ ਹੀ ਗੁਰਮਤਿ ਸਮਾਗਮ ਕਰਵਾਏ ਜਾਣਗੇ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪੈਣ ਤੋਂ ਰੋਕਣ ਦੇ ਨਾਲ ਨਾਲ ਧਰਮ ਨਾਲ ਜੋੜਿਆ ਜਾ ਸਕੇ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …