ਕਲਗੀਧਰ ਸੇਵਕ ਜਥਾ ਵੱਲੋਂ ਸਿੱਖ ਡਰਾਇਵਰ ਦੀ ਪੱਗ ਦੀ ਬੇਅਦਬੀ ਕਰਨ ਵਿਰੁੱਧ ਰੋਸ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਕਲਗੀਧਰ ਸੇਵਕ ਜਥਾ ਮੁਹਾਲੀ ਵੱਲੋਂ ਚੰਡੀਗੜ੍ਹ ਦੇ ਸੈਕਟਰ-43 ਦੇ ਬੱਸ ਅੱਡੇ ਵਿੱਚ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਕ ਸਿੱਖ ਡ੍ਰਾਈਵਰ ਦੀ ਪੱਗ ਉਤਾਰਨ ਵਾਲੇ ਪੁਲੀਸ ਮੁਲਾਜਮਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਬੀਤੇ ਦਿਨੀਂ ਸੈਕਟਰ-15 ਵਿੱਚ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਸਿੱਖ ਡਰਾਈਵਰ ਸਤਬੀਰ ਸਿੰਘ ਵਸਨੀਕ ਬਲੌਂਗੀ ਦੀ ਭਾਰੀ ਕੁੱਟਮਾਰ ਕਰਕੇ ਉਸ ਦੀ ਪੱਗ ਉਤਾਰ ਕੇ ਪੱਗ ਦੀ ਬੇਅਦਬੀ ਕਰ ਦਿੱਤੀ ਸੀ। ਕਿਸੇ ਵਿਅਕਤੀ ਨੇ ਇਸ ਪੂਰੀ ਘਟਨਾ ਦੀ ਵੀਡੀਓ ਰਿਕਾਰਡਿੰਗ ਕਰਕੇ ਸ਼ੋਸਲ ਮੀਡੀਆ ਉਪਰ ਪਾ ਦਿਤੀ ਜੋ ਕਿ ਵਾਇਰਲ ਹੋ ਗਈ। ਇਸ ਘਟਨਾ ਕਾਰਨ ਪੂਰੀ ਦੁਨੀਆਂ ਵਿੱਚ ਹੀ ਵਸਦੇ ਸਿੱਖਾਂ ਵਿੱਚ ਰੋਸ ਦੀ ਲਹਿਰ ਫੈਲ ਗਈ। ਉਹਨਾਂ ਕਿਹਾ ਕਿ ਜੇ ਇਸ ਡ੍ਰਾਈਵਰ ਨੇ ਕੋਈ ਗਲਤੀ ਕੀਤੀ ਸੀ ਤਾਂ ਕਾਨੂੰਨ ਅਨੁਸਾਰ ਉਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ ਪਰ ਪੁਲੀਸ ਮੁਲਾਜਮਾਂ ਨੇ ਉਸਦੀ ਜਨਤਕ ਤੌਰ ਤੇ ਕੁਟਮਾਰ ਕਰਕੇ ਉਸਦੀ ਪੱਗ ਉਤਾਰ ਕੇ ਪੱਗ ਦੀ ਵੀ ਬੇਅਦਬੀ ਕੀਤੀ ।
ਉਹਨਾਂ ਮੰਗ ਕੀਤੀ ਕਿ ਇਸ ਸਿੱਖ ਡਰਾਈਵਰ ਦੀ ਪੱਗ ਦੀ ਬੇਅਦਬੀ ਕਰਨ ਅਤੇ ਜਨਤਕ ਤੌਰ ਤੇ ਕੁਟਮਾਰ ਕਰਨ ਵਾਲੇ ਪੁਲੀਸ ਮੁਲਾਜਮਾਂ ਵਿਰੁਧ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਇਹਨਾਂ ਪੁਲੀਸ ਮੁਲਾਜਮਾਂ ਵਿਰੁੱਧ ਜਲਦੀ ਹੀ ਕਾਰਵਾਈ ਨਾ ਕੀਤੀ ਗਈ ਤਾਂ ਜਲਦੀ ਹੀ ਵੱਡਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਵੱਖ ਵੱਖ ਵਾਹਨਾਂ ਦੇ ਡਰਾਈਵਰ ਭਾਈਚਾਰੇ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…