
ਕਮਲਜੀਤ ਬੈਦਵਾਨ ਨੂੰ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਾ ਸਕੱਤਰ ਜਨਰਲ ਥਾਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਲਾਕੇ ਦੇ ਸਰਗਰਮ ਨੌਜਵਾਨ ਆਗੂ ਕਮਲਜੀਤ ਸਿੰਘ ਬੈਦਵਾਨ (ਕੰਮਾ ਬੜੀ) ਨੂੰ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਸਕੱਤਰ ਜਰਨਲ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਮਲਜੀਤ ਬੈਦਵਾਨ ਪਿਛਲੇ ਕਾਫ਼ੀ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਕੋਈ ਜ਼ਿੰਮੇਵਾਰੀ ਦਿੱਤੀ ਗਈ ਤਾਂ ਉਨ੍ਹਾਂ ਨੇ ਹਮੇਸ਼ਾ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਸਕੱਤਰ ਜਨਰਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਮੌਕੇ ਕਮਲਜੀਤ ਸਿੰਘ ਬੈਦਵਾਨ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਇਸ ਨੂੰ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਅਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਦੀਆਂ ਬੂਥ ਪੱਧਰੀ ਸਬ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਬੈਦਵਾਨ ਨੂੰ ਜ਼ਿਲ੍ਹਾ ਮੁਹਾਲੀ ਦਾ ਸਕੱਤਰ ਜਰਨਲ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸੀਨੀਅਰ ਯੂਥ ਆਗੂ ਗੁਰਪ੍ਰਤਾਪ ਸਿੰਘ ਬੜੀ, ਪ੍ਰੀਤ ਰਾਠੌਰ, ਸਿਮਰਨਜੋਤ ਸਿੰਘ, ਭੁਪਿੰਦਰ ਸਿੰਘ ਮਲਹੋਤਰਾ, ਅੰਮ੍ਰਿਤ ਸਿੰਘ, ਸਤਨਾਮ ਸਿੰਘ ਅਤੇ ਗੁਰਮੀਤ ਸਿੰਘ ਮੌਜੂਦ ਸਨ।