ਕਮਲਜੀਤ ਰੂਬੀ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਸਮਾਜ ਸੇਵੀ ਆਗੂ ਡਾ. ਐਸਪੀ ਸਿੰਘ ਓਬਰਾਏ ਦੀ ਅਗਵਾਈ ਵਾਲੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਜ਼ਿਲ੍ਹਾ ਮੁਹਾਲੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿੱਚ ਅਕਾਲੀ ਦਲ ਦੇ ਸਾਬਕਾ ਕੌਂਸਲਰ ਕਮਲਜੀਤ ਸਿੰਘ ਰੂਬੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰੈਸ ਸਕੱਤਰ ਪਰਦੀਪ ਸਿੰਘ ਹੈਪੀ ਨੇ ਦੱਸਿਆ ਕਿ ਤੀਰਥ ਸਿੰਘ ਗੁਲਾਟੀ ਨੂੰ ਜ਼ਿਲ੍ਹਾ ਇਕਾਈ ਦਾ ਮੁੱਖ ਸਰਪ੍ਰਸਤ, ਪ੍ਰੋ. ਤੇਜਿੰਦਰ ਸਿੰਘ ਬਰਾੜ ਨੂੰ ਜਨਰਲ ਸਕੱਤਰ, ਪਵਿੱਤਰ ਸਿੰਘ ਵਾਲੀਆ ਨੂੰ ਸੀਨੀਅਰ ਮੀਤ ਪ੍ਰਧਾਨ, ਸ਼ਰਨਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੂੰ ਮੀਤ ਪ੍ਰਧਾਨ, ਮਨਜਿੰਦਰਪਾਲ ਸਿੰਘ ਨੂੰ ਕੈਸ਼ੀਅਰ ਅਤੇ ਪਰਦੀਪ ਸਿੰਘ ਹੈਪੀ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਮੀਟਿੰਗ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਮੁੱਖ ਦਫ਼ਤਰ ਦੀ ਪ੍ਰਵਾਨਗੀ ਨਾਲ ਜਲਦੀ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ।
ਇਸ ਮੌਕੇ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਦੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦੇਣ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਯਤਨ ਜਾਰੀ ਰਹਿਣਗੇ।

Load More Related Articles

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…