Nabaz-e-punjaab.com

ਕਰਫਿਊ ਨੂੰ ਸਫਲ ਬਣਾਉਣ ਲਈ ਕੰਬਾਲਾ ਦੇ ਸਰਪੰਚ ਨੇ ਸੰਭਾਲਿਆ ਮੋਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਧਾਰਾ 144 ਦੇ ਤਹਿਤ ਲਗਾਏ ਗਏ ਕਰਫਿਊ ਨੂੰ ਸਫਲ ਬਣਾਉਣ ਲਈ ਨਜ਼ਦੀਕੀ ਪਿੰਡ ਕੰਬਾਲਾ ਨੇ ਸਰਪੰਚ ਅਮਰੀਕ ਸਿੰਘ ਨੇ ਆਪਣੇ ਪਿੰਡ ਵਿੱਚ ਮੋਰਚਾ ਸੰਭਾਲ ਲਿਆ ਹੈ। ਸਰਪੰਚ ਨੇ ਆਪਣੇ ਪੱਧਰ ’ਤੇ ਪਿੰਡ ਵਾਸੀਆਂ ਨੂੰ ਇਸ ਖ਼ਤਰਨਾਕ ਬਿਮਾਰੀ ਤੋਂ ਬਚਾਉਣ ਅਤੇ ਕਰਫਿਊ ਨੂੰ ਸਫਲ ਬਣਾਉਣ ਲਈ ਪਿੰਡ ਵਿੱਚ ਪਹਿਰਾ ਲਗਾ ਦਿੱਤਾ ਹੈ। ਹੱਥਾਂ ਵਿੱਚ ਲਾਠੀਆਂ ਫੜ ਕੇ ਕੁਝ ਵਿਅਕਤੀ ਨੂੰ ਐਂਟਰੀ ਪੁਆਇੰਟਾਂ ਅਤੇ ਗਲੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਕਿਸੇ ਬਾਹਰੀ ਵਿਅਕਤੀ ਨੂੰ ਪਿੰਡ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ।
ਸਰਪੰਚ ਅਮਰੀਕ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਨਿਯਮਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਘਰਾਂ ’ਚੋਂ ਬਾਹਰ ਨਾ ਨਿਕਲਣ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਪਿੰਡ ਵਾਸੀਆਂ ਨੂੰ ਰੋਜ਼ਮੱਰਾ ਦੀਆਂ ਨਿੱਤ ਵਰਤੋਂ ਵਸ਼ੂਆਂ ਨੂੰ ਪਿੰਡ ਵਿੱਚ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਹੋਰਨਾਂ ਪਿੰਡਾਂ ਦੇ ਸਰਪੰਚਾਂ ਅਤੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪੋ ਆਪਣੇ ਪਿੰਡਾਂ ਵਿੱਚ ਮੋਰਚਾ ਸੰਭਾਲ ਲੈਣ ਅਤੇ ਲੋਕਹਿੱਤ ਵਿੱਚ ਕਰਫਿਊ ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਰਫਿਊ ਨਿਯਮ ਤੋੜ ਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ, ਦਰਅਸਲ ਅਜਿਹੇ ਲੋਕ ਸਮਾਜ ਦੇ ਦੁਸਮਣ ਹਨ ਕਿਉਂਕਿ ਉਨ੍ਹਾਂ ਨੂੰ ਨਾ ਤਾਂ ਆਪਣੀ ਅਤੇ ਨਾ ਹੀ ਦੂਜਿਆਂ ਦੀ ਜਾਨ ਦੀ ਕੋਈ ਪ੍ਰਵਾਹ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…