Share on Facebook Share on Twitter Share on Google+ Share on Pinterest Share on Linkedin ਕੰਡਾਲਾ ਦੇ ਅਕਾਲੀ ਪੱਖੀ ਡੇਢ ਦਰਜਨ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ: ਹਲਕਾ ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਕਰਾਰ ਝਟਕਾ ਲੱਗਾ ਜਦੋਂ ਪਿੰਡ ਕੰਡਾਲਾ ਦੇ ਅਕਾਲੀ ਦਲ ਪੱਖੀ ਡੇਢ ਦਰਜਨ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਮੇਜਰ ਸਿੰਘ ਦੁਰਾਲੀ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਅਕਾਲੀ ਵਰਕਰਾਂ ਦਾ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਵਰਨ ਸਿੰਘ ਪੰਚ, ਭੁਪਿੰਦਰ ਕੌਰ ਪੰਚ, ਬਹਾਦਰ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਗੁਰਜੀਤ ਸਿੰਘ, ਸੁੱਚਾ ਸਿੰਘ, ਹਰਨੇਕ ਸਿੰਘ ਪੰਚ, ਗੁਰਨੈਬ ਸਿੰਘ, ਦਵਿੰਦਰ ਸਿੰਘ ਲਾਲਾ, ਕਰਮਾ, ਸੁਰਿੰਦਰ ਸ਼ਰਮਾ, ਅਮਰਜੀਤ ਸਿੰਘ ਨੰਬਰਦਾਰ, ਹਰਜੀਤ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਹੁਣ ਚਾਪਲੂਸਾਂ ਦਾ ਬੋਲਬਾਲਾ ਹੈ ਅਤੇ ਮਿਹਨਤੀ ਵਰਕਰਾਂ ਦੀ ਪਾਰਟੀ ਵਿੱਚ ਕੋਈ ਕਦਰ ਨਹੀਂ ਰਹੀ ਹੈ। ਅਕਾਲੀ ਦਲ ਨੇ ਪੈਰਾਸ਼ੂਟ ਰਾਹੀਂ ਇਕ ਅਜਿਹੇ ਵਿਅਕਤੀ ਨੂੰ ਟਿਕਟ ਦੇ ਕੇ ਇਥੇ ਭੇਜਿਆ ਹੈ, ਜਿਸ ਨੇ ਪਿਛਲੇ ਪੰਜ ਸਾਲਾਂ ਵਿੱਚ ਕਦੇ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਹੁਣ ਚੋਣਾਂ ਸਮੇਂ ਉਹ ਲੋਕਾਂ ਦੀਆਂ ਵੋਟਾਂ ਲੁੱਟਣ ਲਈ ਇਥੇ ਆਏ ਹਨ। ਇਸ ਮੌਕੇ ਬੋਲਦਿਆਂ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਹਲਕਾ ਮੁਹਾਲੀ ’ਚੋਂ ਅਕਾਲੀ ਦਲ ਦਾ ਆਧਾਰ ਖਤਮ ਹੁੰਦਾ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਮਿਹਨਤੀ ਤੇ ਸਾਫ ਸੁਥਰੀ ਸ਼ਖਸੀਅਤ ਵਾਲੇ ਅਕਾਲੀ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੁੰਦੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਹਲਕੇ ਦੇ ਲੋਕ ਬਹੁਤ ਹੀ ਸਿਆਣੇ ਅਤੇ ਸੂਝਵਾਨ ਹਨ ਜੋ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਦੀ ਜ਼ਮਾਨਤ ਜ਼ਬਤ ਕਰਵਾ ਕੇ ਵਾਪਸ ਬੈਰੰਗ ਭੇਜਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ ਮਲਕੀਤ ਸਿੰਘ, ਸਾਬਕਾ ਸਰਪੰਚ ਰਣਧੀਰ ਸਿੰਘ, ਸੁਖਵਿੰਦਰ ਸਿੰਘ ਸੁੱਖਾ ਨੰਬਰਦਾਰ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਸਰਪੰਚ ਤੰਗੋਰੀ, ਕਰਮ ਸਿੰਘ ਮਾਣਕਪੁਰ ਕੱਲਰ ਸਰਪੰਚ, ਟਹਿਲ ਸਿੰਘ ਮਾਣਕਪੁਰ ਕੱਲਰ, ਗੁਰਮੇਲ ਸਿੰਘ ਨੰਬਰਦਾਰ ਚਾਓਮਾਜਰਾ, ਰਣਜੀਤ ਸਿੰਘ ਗਿੱਲ ਜਗਤਪੁਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ