ਪਰਵਿੰਦਰ ਦੇ ਚੋਣ ਪ੍ਰਚਾਰ ਲਈ ਕੰਵਲਜੀਤ ਰੂਬੀ ਤੇ ਹੋਰਨਾਂ ਆਗੂਆਂ ਨੇ ਸੰਭਾਲਿਆ ਮੋਰਚਾ

ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਮੁਹਾਲੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੁਲਾਰਾ ਦੇਣ ਲਈ ਅੱਜ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਆਗੂ ਪਰਦੀਪ ਭਾਰਜ, ਕਰਮ ਸਿੰਘ ਬਬਰਾ, ਗੁਰਚਰਨ ਸਿੰਘ ਨੰਨੜਾ ਤੇ ਮਨਜੀਤ ਸਿੰਘ ਮਾਨ ਨੇ ਮੋਰਚਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸੈਕਟਰ-79 ਸਥਿਤ ਮੁੱਖ ਚੋਣ ਦਫ਼ਤਰ ਵਿੱਚ ਸਰਕਲ ਪ੍ਰਧਾਨਾਂ, ਜ਼ੋਨ ਪ੍ਰਧਾਨਾਂ ਅਤੇ ਪੇਂਡੂ ਕਮੇਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਸਰਗਰਮ ਆਗੂਆਂ ਅਤੇ ਵਰਕਰਾਂ ਦੀਆਂ ਚੋਣ ਡਿਊਟੀਆਂ ਲਗਾਈਆਂ। ਵਰਕਰਾਂ ਨੂੰ ਘਰ-ਘਰ ਜਾ ਕੇ ਅਕਾਲੀ ਦਲ ਤੇ ਬਸਪਾ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਨਾਕਾਮੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਵਲਜੀਤ ਰੂਬੀ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਇਸ ਵਾਰ ਟਕਸਾਲੀ ਅਕਾਲੀ ਪਰਿਵਾਰ ’ਚੋਂ ਸਥਾਨਕ ਆਗੂ ਨੂੰ ਟਿਕਟ ਮਿਲਣ ਕਾਰਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹਲਕਿਆਂ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਵਧੀਆ ਢੰਗ ਨਾਲ ਚਲਾਇਆ ਜਾਣਾ ਹਰ ਆਗੂ ਅਤੇ ਵਰਕਰ ਦਾ ਇਖ਼ਲਾਕੀ ਫਰਜ਼ ਹੈ।

ਇਸ ਮੌਕੇ ਅਕਾਲੀ ਦਲ ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ, ਸਰਕਲ ਪ੍ਰਧਾਨ ਹਰਮਨ ਸੰਧੂ, ਕਰਮ ਸਿੰਘ ਬਬਰਾ, ਜਗਦੀਸ਼ ਸਿੰਘ ਸਰਾਓ, ਜਨਰਲ ਸਕੱਤਰ ਕੁਲਵਿੰਦਰ ਸਿੰਘ ਤੂਰ, ਜਨਰਲ ਸਕੱਤਰ ਗੁਰਚਰਨ ਸਿੰਘ ਚੇਚੀ, ਮੀਤ ਪ੍ਰਧਾਨ ਹਰਜੀਤ ਸਿੰਘ, ਬਹਾਦਰ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਨੰਬਰਦਾਰ ਬਲਜੀਤ ਸਿੰਘ ਦੈੜੀ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਹਰਨਾਮ ਸਿੰਘ ਭੰਗੂ, ਹਰਨੇਕ ਸਿੰਘ ਜ਼ੋਨ ਇੰਚਾਰਜ, ਜਸਪਾਲ ਸਿੰਘ ਦਿਹਾਤੀ ਪ੍ਰਧਾਨ, ਸਵਰਨ ਸਿੰਘ ਲਾਂਡਰਾਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…