ਮੁੱਲਾਂਪੁਰ ਗਰੀਬਦਾਸ ਵਿੱਚ ਕੰਵਰ ਸੰਧੂ ਦੀ ਚੋਣ ਰੈਲੀ ਵਿੱਚ ਆਪ ਮੁਹਾਰੇ ਇਲਾਕੇ ਦੇ ਲੋਕਾਂ ਦੀ ਉਮੜੀ ਭੀੜ

ਬਾਦਲ ਪਿਊ-ਪੁੱਤ ਤੇ ਰਿਸਤੇਦਾਰ ਵਜੀਰਾਂ ਕੇ ਰਲ ਕੇ ਪੰਜਾਬ ਨੂੰ ਦੋਵੇਂ ਲੁੱਟਣ ਲਈ ਕੋਈ ਕਸਰ ਨਹੀਂ ਛੱਡੀ: ਭਗਵੰਤ ਮਾਨ

ਬਾਦਲ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ’ਤੇ ਲਗਾਏ ਜਾ ਰਹੇ ਹਿੰਸਾ ਭੜਕਾਉਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਕਿ ਮੁੱਲਾਂਪੁਰ ਗਰੀਬਦਾਸ ਚੋਣ ਰੈਲੀ ਵਿੱਚ ਆਪ ਮੁਹਾਰੇ ਇਲਾਕੇ ਦੇ ਲੋਕਾਂ ਦੀ ਭੀੜ ਉਮੜ ਪਈ। ਲੋਕਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਪ੍ਰਬੰਧ ਵੀ ਥੋੜ੍ਹੇ ਪੈ ਪਏ। ਇਸ ਮੌਕੇ ਆਪ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਨਾਕਾਮੀਆਂ ਦੀਆਂ ਧੱਜੀਆਂ ਉਡਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਬਾਦਲ ਪਿਊ-ਪੁੱਤ ਅਤੇ ਰਿਸਤੇਦਾਰ ਵਜੀਰਾਂ ਕੇ ਰਲ ਕੇ ਪੰਜਾਬ ਨੂੰ ਦੋਵੇਂ ਲੁੱਟਣ ਲਈ ਕੋਈ ਕਸਰ ਨਹੀਂ ਛੱਡੀ ਹੈ।
ਬਾਦਲ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਉਤੇ ਲਗਾਏ ਜਾ ਰਹੇ ਹਿੰਸਾ ਭੜਕਾਉਣ ਦੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਦੱਸਦਿਆਂ ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਦੋਸ਼ ਬਿਲਕੁਲ ਬੇਬੁਨਿਆਦ ਹਨ। ਬਾਦਲ ਪਰਿਵਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਦੋਸ਼ਾਂ ਉਤੇ ਵਿਅੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਤਾਂ ਬਿਲਕੁਲ ਉਹ ਗੱਲ ਹੈ, ਜਿਵੇਂ ਤਾਲਿਬਾਨ ਕਹੇ ਕਿ ਅਤਿਵਾਦ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਤਾਂ ਵਿਧਾਨ ਸਭਾ ਵਿੱਚ ਵੀ ਗੁੰਡਾਗਰਦੀ ਦੀਆਂ ਗੱਲਾਂ ਕਰਦੇ ਆਏ ਹਨ। ਦਲਿਤਾਂ ਉੱਤੇ ਜੁਲਮ ਕਰਨ ਵਾਲੇ ਸ਼ਿਵ ਲਾਲ ਡੋਡਾ ਨੂੰ ਜੇਲ ਵਿੱਚ ਅਕਾਲੀ ਆਗੂ ਮਿਲਣ ਜਾਂਦੇ ਹਨ। ਸਿਕੰਦਰ ਸਿੰਘ ਮਲੂਕਾ ਵੱਲੋਂ ਮੋਦੀ ਦੀ ਰੈਲੀ ਦੌਰਾਨ ਬੇਰੁਜ਼ਗਾਰਾਂ ਦੇ ਥੱਪੜ ਮਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੂਜਿਆਂ ਉਤੇ ਝੂਠੇ ਦੋਸ਼ ਲਗਾਉਣ ਤੋਂ ਪਹਿਲਾਂ ਬਾਦਲਾਂ ਨੂੰ ਆਪਣੀ ਪਾਰਟੀ ਵੱਲ ਵੀ ਝਾਤ ਮਾਰ ਲੈਣੀ ਚਾਹੀਦੀ ਹੈ।
ਸ੍ਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵੇਲੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਚਾਰੇ ਪਾਸੇ ਹਵਾ ਨਹੀਂ, ਬਲਕਿ ਹਨੇਰੀ ਚੱਲ ਰਹੀ ਹੈ, ਜੋ ਵੱਡੇ-ਵੱਡੇ ਭ੍ਰਿਸ਼ਟਾਚਰੀ ਦਰਖਤਾਂ ਨੂੰ ਉਖਾੜ ਸੁੱਟੇਗੀ ਅਤੇ ਸੂਬੇ ਵਿੱਚ ਆਪ ਦੀ ਸਰਕਾਰ ਦੇ ਗਠਨ ਮਗਰੋਂ ਇੱਕ ਨਵੇਂ ਪੰਜਾਬ ਦੀ ਸਿਰਜਨਾ ਹੋਵੇਗੀ। ਇਸ ਤੋਂ ਪਹਿਲਾਂ ਸ੍ਰੀ ਕੰਵਰ ਸੰਧੂ ਲਈ ਵੋਟਾਂ ਮੰਗਦੇ ਹੋਏ ਲੋਕਾਂ ਨੂੰ ਆਪ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਿੱਕੇ ਜਿਹੇ ਸੱਦੇ ’ਤੇ ਏਨੀ ਤਾਦਾਤ ਵਿੱਚ ਲੋਕਾਂ ਦੀ ਭੀੜ ਇਕੱਠੀ ਹੋਣ ਦਾ ਮਤਲਬ ਸਾਫ਼ ਹੈ ਕਿ ਇਲਾਕੇ ਦੇ ਲੋਕ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਲੋਕਾਂ ਨੂੰ ਆਪ ਤੋਂ ਬਹੁਤ ਸਾਰੀਆਂ ਆਸਾਾਂ ਤੇ ਉਮੀਦਾਂ ਹਨ। ਇਸ ਮੌਕੇ ਆਪ ਦੇ ਸੀਨੀਅਰ ਆਗੂ ਜਗਦੇਵ ਸਿੰਘ ਮਲੋਆ, ਨਵਦੀਪ ਸਿੰਘ ਬੱਬੂ, ਸੁਖਦੇਵ ਸਿੰਘ ਬਰੋਲੀ, ਚੰਦਰ ਸ਼ੇਖਰ ਬਾਵਾ, ਗਰਜਾ ਸਿੰਘ, ਬੀਬੀ ਕੁਲਜਿੰਦਰ ਕੌਰ, ਮਲਕੀਤ ਸਿੰਘ, ਨਰਿੰਦਰ ਸਿੰਘ, ਰਵੀ ਕੁਮਾਰ ਕੁਰਾਲੀ, ਚੌਧਰੀ ਜੈ ਦੇਵ ਮਾਜਰੀ, ਜੱਗੀ ਕਦੀਮਾਜਰਾ, ਸ਼ਰਨਜੀਤ ਸਿੰਘ, ਦੀਪੂ ਕੁਰਾਲੀ, ਜਤਿੰਦਰ ਰਾਣਾ, ਪਰਵੀਨ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…