Nabaz-e-punjab.com

ਸਵੈ ਸੁਰੱਖਿਆ ਤੇ ਆਤਮ ਵਿਸ਼ਵਾਸ ਲਈ ਮਹਿਲਾ ਅਧਿਆਪਕਾਵਾਂ ਨੂੰ ਦਿੱਤੀ ਜੂੜੋ ਕਰਾਟੇ ਦੀ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਸਿੱਖਿਆ ਮੰਤਰੀ ਓਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਮੱਗਰਾ ਸਿੱਖਿਆ ਅਭਿਆਨ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਦੀਆਂ ਮਹਿਲਾ ਅਧਿਆਪਕਾਵਾਂ ਨੂੰ ਬਤੌਰ ਜ਼ਿਲ੍ਹਾ ਰਿਸੋਰਸ ਪਰਸਨ ਤਿਆਰ ਕਰਨ ਲਈ ਜੂਡੋ ਕਰਾਟੇ ਦੀ ਸਿਖਲਾਈ ਦੇਣ ਲਈ ਮੁੱਖ ਦਫ਼ਤਰ ਵਿੱਚ ਲਗਾਈ ਗਈ ਚਾਰ ਰੋਜ਼ਾ ਵਰਕਸ਼ਾਪ ਅੱਜ ਸਮਾਪਤ ਹੋ ਗਈ। ਇਸ ਸਿਖਲਾਈ ਵਰਕਸ਼ਾਪ ਦੌਰਾਨ ਐੱਸਸੀਈਆਰਟੀ ਦੇ ਡਾਇਰੈਕਟਰ ਅਤੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਨੇ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਮਹਿਲਾ ਅਧਿਆਪਕਾਵਾਂ ਦੀ ਹੌਸਲਾ ਅਫ਼ਜਾਈ ਕੀਤੀ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ’ਚੋਂ 77 ਸਰੀਰਕ ਸਿੱਖਿਆ ਦੀਆਂ ਮਹਿਲਾ ਅਧਿਆਪਕਾਵਾਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਡੀਪੀਈ ਅਤੇ ਪੀਟੀਆਈ ਸ਼ਾਮਲ ਹਨ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀਆਂ ਲੜਕੀਆਂ ਨੂੰ ਸਵੈ ਸੁਰੱਖਿਆ ਅਤੇ ਆਤਮ-ਵਿਸ਼ਵਾਸ ਵਧਾਉਣ ਲਈ ਤਿਆਰ ਕਰਨ ਹਿੱਤ ਇਨ੍ਹਾਂ ਅਧਿਆਪਕਾਵਾਂ ਨੂੰ ਬਤੌਰ ਰਿਸੋਰਸ ਪਰਸਨ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਏਐਸਪੀਡੀ ਸੁਰੇਖਾ ਠਾਕੁਰ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਵਾਂ ਨੂੰ ਸਿਖਲਾਈ ਦੇਣ ਤੋਂ ਬਾਅਦ ਅੱਗੇ ਜ਼ਿਲ੍ਹਾ ਪੱਧਰ ’ਤੇ ਹੋਰ ਅਧਿਆਪਕਾਵਾਂ ਨੂੰ ਜੂਡੋ ਕਰਾਟੇ ਦੀ ਸਿਖਲਾਈ ਦਿੱਤੀ ਜਾਵੇਗੀ ਤਾਂ ਕਿਸੇ ਮੁਸ਼ਕਲ ਦੀ ਘੜੀ ਵਿੱਚ ਉਹ ਆਪਣੀ ਅਤੇ ਹੋਰਨਾਂ ਦੀ ਰੱਖਿਆ ਕਰ ਸਕਣ।
ਕਪੂਰਥਲਾ ਦੀ ਮਹਿਲਾ ਅਧਿਆਪਕਾ ਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾ ਅਧਿਆਪਕਾਵਾਂ ਨੂੰ ਸਿੱਖਿਆ ਵਿਭਾਗ ਨੇ ਸੁਨਹਿਰਾ ਮੌਕਾ ਦਿੱਤਾ ਹੈ ਅਤੇ ਉਹ ਪੰਜਾਬ ਦੀਆਂ ਲੜਕੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਤੇ ਸਵੈ-ਸਰੱਖਿਆ ਦੇ ਗੁਰ ਸਿਖਾਉਣ ਲਈ ਅਧਿਆਪਕ ਦੀ ਡਿਊਟੀ ਦੇ ਨਾਲ-ਨਾਲ ਇਹ ਕਾਰਜ ਕਰਨ ਵਿੱਚ ਮਾਣ ਮਹਿਸੂਸ ਕਰਨਗੇ। ਇਸ ਤੋਂ ਇਲਾਵਾ ਕੋਚ ਰਾਜੇਸ਼ ਕੁਮਾਰ ਜਲੰਧਰ ਤੇ ਸਮੂਹ ਅਧਿਆਪਕਾਵਾਂ ਨੇ ਸਿੱਖਿਆ ਵਿਭਾਗ ਦੇ ਇਸ ਵਧੀਆ ਕਦਮ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…