Nabaz-e-punjab.com

ਕਰਤਾਰਪੁਰ ਲਾਂਘਾ: ਗਲਤ ਬਿਆਨਬਾਜ਼ੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸੰਗਤ ਦਾ ਅਪਮਾਨ ਕੀਤਾ: ਕਿਰਨਬੀਰ ਕੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਕੀਤੀ ਜਾ ਰਹੀ ਕਾਰਵਾਈ ਨੂੰ ਪਾਕਿਸਤਾਨੀ ਸੈਨਾ ਦੀ ਸਾਜ਼ਿਸ਼ ਦੱਸ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਅਤੇ ਮੁੱਖ ਮੰਤਰੀ ਨੇ ਅਜਿਹੀ ਬਿਆਨਬਾਜ਼ੀ ਕਰਕੇ ਨਾ ਸਿਰਫ਼ ਸਿੱਖ ਸੰਗਤ ਦਾ ਅਪਮਾਨ ਕੀਤਾ ਹੈ ਸਗੋਂ ਧਾਰਮਿਕ ਭਾਵਨਾਵਾਂ ਦਾ ਵੀ ਨਿਰਾਦਰ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਸ੍ਰੀ ਕੰਗ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਸਿੱਖ ਸੰਗਤ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤਰਸਦੀ ਆ ਰਹੀ ਸੀ ਅਤੇ ਲਾਂਘਾ ਖੋਲ੍ਹਣ ਲਈ ਸੰਗਤ ਚਿਰਾਂ ਤੋਂ ਅਰਦਾਸਾਂ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤ ਦਹਾਕੇ ਬਾਅਦ ਸੰਗਤਾਂ ਦੀ ਅਰਦਾਸ ਪ੍ਰਵਾਨ ਹੋਈ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਇਹ ਲਾਂਘਾ ਖੁੱਲ੍ਹਣ ਦਾ ਰਾਹ ਪੱਧਰਾ ਹੋਇਆ ਹੈ ਪ੍ਰੰਤੂ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਾਰਮਿਕ ਤੇ ਅਹਿਮ ਮੁੱਦੇ ’ਤੇ ਗੰਧਲੀ ਸਿਆਸਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਅਜਿਹੀਆਂ ਟਿੱਪਣੀਆਂ ਕਰਨੀਆਂ ਸੋਭਾ ਨਹੀਂ ਦਿੰਦੀਆਂ ਹਨ।
ਸ੍ਰੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਬਿਆਨ ਵਿੱਚ ਇਹ ਕਿਹਾ ਗਿਆ ਹੈ ਕਿ ਪਾਕਿਸਤਾਨੀ ਸੈਨਾ ਸਿੱਖ ਨੌਜਵਾਨਾਂ ਨੂੰ ਭੜਕਾ ਕੇ ਪੰਜਾਬ ਵਿੱਚ ਮੁੜ ਤੋਂ ਅਤਿਵਾਦ ਫੈਲਾਉਣਾ ਚਾਹੁੰਦੀ ਹੈ ਪ੍ਰੰਤੂ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਵੀ ਦੇਸ਼ ’ਤੇ ਭੀੜ ਪਈ ਹੈ, ਸਭ ਤੋਂ ਵੱਧ ਕੁਰਬਾਨੀ ਸਿੱਖਾਂ ਨੇ ਹੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖ਼ੁਦ ਵੀ ਭਾਰਤੀ ਸੈਨਾ ਦੀ ਸਿੱਖ ਸੈਨਿਕਾਂ ਦੀ ਟੁਕੜੀ ਦੀ ਅਗਵਾਈ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਅਜਿਹੀਆਂ ਟਿੱਪਣੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…