ਕਸ਼ਮੀਰ ਸਿੰਘ ਮਵੀ ਤੇ ਹੋਰ ਆਗੂ ਬਾਦਲ ਦਲ ਛੱਡ ਕੇ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਹਮਖ਼ਿਆਲੀਆਂ ਨਾਲ ਗੱਠਜੋੜ ਨਾ ਹੋਣ ਦੀ ਸੂਰਤ ’ਚ ਆਪਣੇ ਬਲਬੂਤੇ ’ਤੇ ਚੋਣਾਂ ਲੜਾਂਗੇ: ਢੀਂਡਸਾ

ਪਾਰਟੀ ਦੀ ਮਜ਼ਬੂਤੀ ਲਈ ਪਿੰਡ ਤੇ ਬੂਥ ਪੱਧਰ ’ਤੇ ਵਰਕਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਜੇਕਰ ਹਮਖ਼ਿਆਲੀ ਪਾਰਟੀ ਨਾਲ ਸਿਆਸੀ ਗੱਠਜੋੜ ਨਹੀਂ ਹੋਇਆ ਤਾਂ ਉਨ੍ਹਾਂ ਦੀ ਪਾਰਟੀ ਆਪਣੇ ਬਲਬੂਤੇ ’ਤੇ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਅਕਾਲੀ ਦਲ (ਬ) ਪਟਿਆਲਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਐਗਜ਼ੈਕਟਿਵ ਮੈਂਬਰ ਕਸ਼ਮੀਰ ਸਿੰਘ ਮਵੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੂਬਾ ਸਿੰਘ ਗਲੋੜੀ, ਧਰਮ ਸਿੰਘ ਮਵੀ, ਮਿਲਕਫੈੱਡ ਪੰਜਾਬ ਦੇ ਸਾਬਕਾ ਡਾਇਰੈਕਟਰ ਸੁਖਜਿੰਦਰ ਸਿੰਘ ਮਵੀ, ਗਜਿੰਦਰ ਸਿੰਘ ਪਾਤੜਾਂ ਸਾਬਕਾ ਸਕੱਤਰ ਸਹਿਕਾਰੀ ਸੁਸਾਇਟੀ ਗੁਲਜ਼ਾਰਪੁਰ, ਗੁਰਬਚਨ ਸਿੰਘ ਪ੍ਰੇਮ ਸਿੰਘ ਵਾਲਾ, ਨਿਰਭੈ ਸਿੰਘ ਨਿਆਣ ਨੰਬਰਦਾਰ ਤੇ ਮੈਂਬਰ ਪੰਚਾਇਤ ਪਿੰਡ ਨਿਆਣ, ਮਨਜੀਤ ਸਿੰਘ ਸੋਹੀ ਕੈਨੇਡਾ ਨੇ ਰਣਧੀਰ ਸਿੰਘ ਰੱਖੜਾ ਦੀ ਪ੍ਰੇਰਣਾ ਸਦਕਾ ਪਾਰਟੀ ਤੋਂ ਕਿਨਾਰਾ ਕਰਦਿਆਂ ਆਪਣੇ ਦਰਜਨਾਂ ਹੋਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਦਾ ਸ੍ਰੀ ਢੀਂਡਸਾ ਅਤੇ ਬੀਰਦਵਿੰਦਰ ਸਿੰਘ ਤੇ ਹੋਰਨਾਂ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸ੍ਰੀ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਦੇ ਕੋਵਿਡ ਵੈਕਸੀਨ, ਫਤਿਹ ਕਿੱਟ ਸਮੇਤ ਹੋਰ ਅਣਗਿਣਤ ਘੁਟਾਲਿਆਂ ਭ੍ਰਿਸ਼ਟਾਚਾਰ ਮੁਕਤ ਸਮਾਜ, ਵਿਕਾਸ, ਸਿੱਖਿਆ ਅਤੇ ਸਿਹਤ ਅਤੇ ਕਿਸਾਨੀ ਪ੍ਰਮੁੱਖ ਮੁੱਦੇ ਹੋਣਗੇ। ਇਸ ਤੋਂ ਇਲਾਵਾ ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਲਈ ਜ਼ਿੰਮੇਵਾਰੀ ਰਾਜਸੀ ਆਗੂਆਂ ਅਤੇ ਅਫ਼ਸਰਾਂ ਨੂੰ ਕਾਨੂੰਨ ਮੁਤਾਬਕ ਸਜ਼ਾਵਾਂ ਦਿਵਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਮੁੱਖ ਆਗੂਆਂ ਦੀ ਰਾਇ ਨਾਲ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ ਅਤੇ ਦੂਜੀ ਰਵਾਇਤੀ ਵਾਂਗ ਲੋਕਾਂ ਨਾਲ ਕੋਈ ਝੂਠਾ ਵਾਅਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਜਥੇਬੰਦਕ ਢਾਂਚੇ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਨਾਲ ਹੀ ਯੂਥ ਵਿੰਗ ਅਤੇ ਮਹਿਲਾ ਵਿੰਗ ਦਾ ਗਠਨ ਕਰਕੇ ਨੌਜਵਾਨਾਂ ਅਤੇ ਅੌਰਤਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਤੇ ਬੂਥ ਪੱਧਰ ’ਤੇ ਵਰਕਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ।
ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਰਣਧੀਰ ਸਿੰਘ ਰੱਖੜਾ, ਤਜਿੰਦਰਪਾਲ ਸਿੰਘ ਸੰਧੂ, ਜਰਨਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ, ਬੱਬੀ ਬਾਦਲ, ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਸਾਬਕਾ ਡੀਐਸਪੀ ਨਾਹਰ ਸਿੰਘ, ਮਨਿੰਦਰਪਾਲ ਸਿੰਘ ਬਰਾੜ ਅਤੇ ਗਗਨਪ੍ਰੀਤ ਸਿੰਘ ਬੈਂਸ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …