Nabaz-e-punjab.com

ਗੁਰਦੁਆਰਾ ਸਾਚਾ ਧੰਨ ਸਾਹਿਬ ਵਿੱਚ ਠਹਿਰੇ 150 ਕਸ਼ਮੀਰੀ ਨੌਜਵਾਨਾਂ ਨੂੰ ਸਹੀ ਸਲਾਮਤ ਜੰਮੂ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਮੁਹਾਲੀ ਵਿੱਚ ਪਹੁੰਚੇ ਸੈਂਕੜੇ ਕਸ਼ਮੀਰੀ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ ਅਤੇ ਖਾਲਸਾ ਏਡ ਸੰਸਥਾ ਵੱਲੋਂ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਜੰਮੂ ਕਸ਼ਮੀਰ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1ਵਿੱਚ ਠਹਿਰੇ ਕਰੀਬ 150 ਕਸ਼ਮੀਰੀ ਵਿਦਿਆਰਥੀਆਂ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਵੱਲੋਂ ਖਾਲਸਾ ਏਡ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਜੰਮੂ ਕਸ਼ਮੀਰ ਲਈ ਰਵਾਨਾ ਕੀਤਾ ਗਿਆ। ਇਨ੍ਹਾਂ ਨੌਜਵਾਨਾਂ ਦੀ ਸੁਰੱਖਿਆ ਲਈ ਖਾਲਸਾ ਏਡ ਦੇ ਵਾਲੰਟੀਅਰ ਬਤੌਰ ਸੁਰੱਖਿਆ ਗਾਰਡ ਨਾਲ ਗਏ ਹਨ। ਜੰਮੂ ਕਸ਼ਮੀਰ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਖਵਾਜ਼ਾ ਇਤਰਤ ਨੇ ਦੱਸਿਆ ਕਿ ਉਹ ਲੰਘੀ ਰਾਤ ਆਪਣੇ ਸਾਥੀਆਂ ਨਾਲ ਗੁਰੂ ਘਰ ਵਿੱਚ ਰਾਤ ਕੱਟਣ ਲਈ ਆਏ ਸਨ। ਅੱਜ ਗੁਰਦੁਆਰਾ ਕਮੇਟੀ ਅਤੇ ਖਾਲਸਾ ਏਡ ਦੀ ਮਦਦ ਨਾਲ ਦਰਜਨ ਬੱਸਾਂ ਵਿੱਚ ਬਿਠਾ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਜੰਮੂ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਹਾਲੀ ਦੇ ਵੱਖ ਵੱਖ ਗੁਰੂ ਘਰਾਂ ਵਿੱਚ ਕਰੀਬ 700 ਵਿਦਿਆਰਥੀ ਰਹਿਣ ਮਗਰੋਂ ਜੰਮੂ ਜਾ ਚੁੱਕੇ ਹਨ। ਇਸ ਮੌਕੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…