ਫੇਜ਼ 3ਬੀ2 ਮਾਰਕੀਟ ਦੀ ਵਿੱਚ ਭਾਈ ਪਿੰਦਰਪਾਲ ਸਿੰਘ ਦੇ ਕਥਾ ਪ੍ਰਵਾਹ 21 ਅਕਤੂਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਮੁਹਾਲੀ, ਕਲਗੀਧਰ ਸੇਵਕ ਜਥਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ’ਤੇ ਗੁਰਸ਼ਬਦ ਸਮਾਗਮ ਫੇਜ਼ 3ਬੀ2 ਦੀ ਮਾਰਕੀਟ ਵਿੱਚ 21 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ ਨੂੰ 4 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦਸਿਆ ਕਿ ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਬਲਵਿੰਦਰ ਸਿੰਘ ਜੀ ਸਾਗਰ, ਭਾਈ ਜਤਿੰਦਰ ਸਿੰਘ ਪ੍ਰਚਾਰਕ ਕੀਰਤਨ ਅਤੇ ਮਨੋਹਰ ਵਿਚਾਰਾਂ ਰਾਹੀੱ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਅਸ਼ੋਕ ਬਾਂਸਲ, ਵਰੁਣ ਗੁਪਤਾ, ਹਰਨੇਕ ਸਿੰਘ ਕਟਾਣੀ, ਆਤਮਾ ਰਾਮ ਅਗਰਵਾਲ, ਜੇ ਐਸ ਸੇਠੀ, ਸੁਰਿੰਦਰ ਸਿੰਘ, ਗੁਰਿੰਦਰ ਸਿੰਘ ਰਿੰਕੂ, ਰਾਜੀਵ ਮੱਕੜ, ਤਰਸੇਮ ਲਾਲ ਸ਼ਰਮਾ, ਦਿਨੇਸ਼ ਸਿੰਗਲਾ, ਜਤਿੰਦਰ ਸਿੰਘ, ਵਿਵੇਕ ਸੂਦ, ਸਿਮਰਨਜੀਤ ਸਿੰਘ, ਨੀਰਜ ਭਾਟੀਆ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਮੌਜੁੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …