‘ਕੌਰ ਪਬਲਿਕ ਸਕੂਲ’ ਚਨਾਲੋਂ ਵਿੱਚ ਸਾਲਾਨਾ ਸਮਾਗਮ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਮਾਰਚ:
ਸਥਾਨਕ ਸ਼ਹਿਰ ਦੇ ਫੋਕਲ ਪੁਆਇੰਟ ਚਨਾਲੋਂ ਵਿੱਚ ਸਿੱਖ ਮਿਸ਼ਨਰੀ ਕਾਲਜ ਵੱਲੋਂ ਚਲਾਏ ਜਾ ਰਹੇ ‘ਕੌਰ ਪਬਲਿਕ ਸਕੂਲ’ ਵਿਖੇ ਸਕੂਲ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜਕੇ ਹਿੱਸਾ ਲਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਸ਼ਬਦ ਗਾਇਨ ਨਾਲ ਕੀਤੀ। ਇਹ ਸਾਰਾ ਪ੍ਰੋਗਰਾਮ ਵਾਤਾਵਰਨ ਦੀ ਸ਼ੁਧਤਾ ਅਤੇ ਮਾਤਾ ਪਿਤਾ ਦੀ ਸੇਵਾ ਨੂੰ ਕੇਂਦਰਿਤ ਸੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬੀ ਸਭਿਆਚਾਰ ਨੂੰ ਮੁੱਖ ਰੱਖਦੇ ਹੋਏ ਗਿੱਧਾ, ਭੰਗੜਾ, ਸਕਿਟ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਛੋਟੇ ਛੋਟੇ ਬੱਚਿਆਂ ਵੱਲੋਂ ਵਧੀਆ ਪੇਸ਼ਕਾਰੀ ਦਿੱਤੀ ਜਿਸ ਦੀ ਸਭਨਾ ਨੇ ਜਮਕੇ ਸਲਾਘਾ ਕੀਤੀ।
ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਮੇਅਰ ਚੰਡੀਗੜ੍ਹ ਨੇ ਸਕੂਲ ਦੀ ਸਲਾਨਾ ਰੀਪੋਰਟ ਪੇਸ਼ ਕੀਤੀ ਤੇ ਦੱਸਿਆ ਕਿ ਇਸ ਸਾਲ ਪ੍ਰਬੰਧਕਾਂ ਵੱਲੋਂ ਦੂਸਰੀ ਜਮਾਤ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਇਲਾਕੇ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਧੀਆ ਸਿਖਿਆ ਮੁਹੱਈਆ ਕਰਵਾਈ ਜਾ ਸਕੇ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਪੜਾਈ ਵਿਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ ਤੇ ਨਾਲ ਹੀ ਸੁਚੱਜੇ ਢੰਗ ਨਾਲ ਬੱਚਿਆਂ ਦੀ ਪਰਵਰਿਸ਼ ਕਰਨ ਵਾਲੇ ਮਾਪਿਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਸਿੱਖ ਮਿਸ਼ਨਰੀ ਕਾਲਜ ਵੱਲੋਂ ਚਲਾਏ ਜਾ ਰਹੇ ਸਮਾਜ ਸੇਵੀ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਵਿੰਦਰ ਕੌਰ, ਰਮਨਦੀਪ ਕੌਰ, ਨਰਿੰਦਰ ਕੌਰ, ਗੁਰਮੀਤ ਕੌਰ, ਰਾਜਵਿੰਦਰ ਕੌਰ, ਬਲਜੀਤ ਕੌਰ, ਜਸਪ੍ਰੀਤ ਕੌਰ, ਰਜਨੀ, ਜਸਵਿੰਦਰ ਕੌਰ, ਭਾਈ ਗੁਰਮੀਤ ਸਿੰਘ ਕੁਰਾਲੀ, ਬੰਟੀ ਚਨਾਲੋਂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…