ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਕੇਜਰੀਵਾਲ ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਅਸੀਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਾਂ ਕੇਂਦਰ ਦੱਸੇ ਹੁਣ ਕਿਸ ਦੇ ਪੱਖ ਵਿੱਚ

ਕੇਂਦਰ ਸਰਕਾਰ ਜੇਕਰ ਮੰਗਾਂ ਮੰਨ ਲੈਂਦੀ ਹਾਂ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦੇਣਗੇ, ਕਿਸਾਨਾਂ ਨੂੰ ਇੱਥੇ ਬੈਠਣ ਲਈ ਮਜਬੂਰ ਕੀਤਾ ਗਿਆ ਹੈ-ਕੇਜਰੀਵਾਲ ਸਰਕਾਰ

ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਵਿਰੋਧ ਕੀਤਾ ਕਿ ਕਿਸਾਨਾ ਦਾ ਸਮਝੌਤਾ ਕਰਨ ਦੀ ਕੋਈ ਇੱਛਾ ਨਹੀਂ ਹੋਰ ਤਾਕਤਾਂ ਕਿਸਾਨਾਂ ਦੇ ਅੰਦੋਲਨ ਨਾਲ ਜੁੜ ਗਈਆਂ ਹਨ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ/ ਚੰਡੀਗੜ, 16 ਦਸੰਬਰ 2020:
ਕਿਸਾਨਾਂ ਨੂੰ ਸੰਘੂ ਬਾਰਡਰ ਤੋਂ ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਗਈ ਅਰਜ਼ੀ ਦੇ ਖਿਲਾਫ ਆਮ ਆਦਮੀ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਮਜਬੂਤੀ ਨਾਲ ਖੜ੍ਹੀ ਹੋ ਗਈ ਹੈ। ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਨੂੰ ਉਚਿਤ ਠਹਿਰਾਇਆ ਹੈ ।ਜਦੋਂ ਕੇਂਦਰ ਸਰਕਾਰ ਨੇ ਕਿਹਾ ਕਿ ਆਪ ਸਰਕਾਰ ਕਿਸਾਨਾਂ ਦਾ ਪੱਖ ਲੈ ਰਹੀ ਹੈ ਤਾਂ ਕੇਜਰੀਵਾਲ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦੱਸੇ ਕਿ ਉਹ ਕਿਸ ਦਾ ਪੱਖ ਲੈ ਰਹੀ ਹੈ। ਕੇਜਰੀਵਾਂਲ ਸਰਕਾਰ ਦੇ ਵੱਲੋਂ ਸੁਪਰੀਮ ਕੋਰਟ ਵਿੱਚ ਵਕੀਲ ਰਾਹੁਲ ਮਹਿਰਾ ਨੇ ਪੱਖ ਰੱਖਿਆ। ਕੇਜਰੀਵਾਲ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਜੇਕਰ ਮੰਗਾਂ ਮੰਨ ਲੈਂਦੀ ਹੈ ਤਾਂ ਕਿਸਾਨ ਅੰਦੋਲਨ ਨੂੰ ਤੁਰੰਤ ਖਤਮ ਕਰ ਦੇਣਗੇ। ਕਿਸਾਨਾਂ ਨੂੰ ਸੜਕਾਂ ਉੱਤੇ ਬੈਠਣ ਲਈ ਮਜਬੂਰ ਕੀਤਾ ਗਿਆ ਹੈ।
ਉਧਰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਦੇ ਅੰਦੋਲਨ ਦਾ ਵਿਰੋਧ ਕੀਤਾ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਗੱਲ ਕਰਨ ਅਤੇ ਸਮਝੌਤਾ ਕਰਨ ਦੀ ਕੋਈ ਮਨਸ਼ਾ ਨਹੀਂ ਹੈ ਅਤੇ ਹੋਰ ਤਾਕਤਾਂ ਕਿਸਾਨਾਂ ਦੇ ਅੰਦੋਲਨ ਨਾਲ ਜੁੜ ਗਈਆਂ ਹਨ। ਕਿਸਾਨਾਂ ਨੂੰ ਸਿੰਘੂ ਬਾਡਰ ਤੋਂ ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਸੁਣਵਾਈ ਹੋਈ ਸੀ। ਬਾਕਸ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਸਾਨ ਅੰਦੋਲਨ ਦਾ ਕੀਤਾ ਵਿਰੋਧ ਕੇਂਦਰ ਸਰਕਾਰ ਦੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੱਖ ਰੱਖਣ ਲਈ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਸਨ। ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਕਿਸਾਨ ਅੰਦੋਲਨ ਦਾ ਜ਼ਬਰਦਸਤ ਵਿਰੋਧ ਕੀਤਾ ਅਤੇ ਕਿਹਾ ਕਿ ਕਿਸਾਨਾਂ ਦੀ ਗੱਲਬਾਤ ਕਰਨ ਤੇ ਸਮਝੌਤਾ ਕਰਨ ਦੀ ਕੋਈ ਮਨਸ਼ਾ ਨਹੀਂ ਹੈ। ਕਿਸਾਨ ਕੇਂਦਰ ਸਰਕਾਰ ਦੇ ਮੰਤਰੀਆਂ ਦਾ ਕੋਈ ਆਦਰ ਅਤੇ ਸਨਮਾਨ ਨਹੀਂ ਕਰ ਰਹੇ ਹਨ। ਹੋਰ ਤਾਕਤਾਂ ਕਿਸਾਨ ਅੰਦੋਲਨ ਜੁੜ ਗਈਆਂ ਹਨ ਅਤੇ ਅੰਦੋਲਨ ਦਾ ਗਲਤ ਫਾਇਦਾ ਉਠਾਉਣ ਵਿੱਚ ਲੱਗੀਆਂ ਹੋਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …