ਕੇਜਰੀਵਾਲ, ਖਹਿਰਾ ਨੂੰ ਪਾਰਟੀ ’ਚੋਂ ਬਾਹਰ ਕੱਢ ਕੇ ਨਸ਼ਿਆਂ ਵਿਰੋਧੀ ਵਚਨਬੱਧਤਾ ਸਿੱਧ ਕਰਨ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਤੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਮਿਲੇ ਵੱਡੇ ਝਟਕੇ ਉਪਰੰਤ ਖਹਿਰਾ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਖਹਿਰੇ ਤੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਮੰਗ ਰਹੇ ਹਨ । ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੰਵਿਧਾਨਕ ਅਹੁਦੇ ਵਾਲੇ ਵਿਰੋਧੀ ਧਿਰ ਦੇ ਨੇਤਾ ਨੂੰ ਨਸ਼ਿਆਂ ਦੀ ਸਮਗਲਿੰਗ ‘ਚ ਬਤੌਰ ਕਿੰਗ ਪਿੰਨ ਫਾਜ਼ਿਲਕਾ ਦੀ ਅਦਾਲਤ ਵਲੋਂ ਸੰਮਨ ਜਾਰੀ ਕੀਤਾ ਗਿਆ। ਜਿਸ ਨੂੰ ਰੋਕਣ ਲਈ ਹਾਈਕੋਰਟ ਪਹੁੰਚੇ ਖਹਿਰਾ ਦੀ ਪਟੀਸ਼ਨ ਰੱਦ ਕਰ ਕੇ ਉੱਚ ਅਦਾਲਤ ਨੇ ਫਾਜ਼ਿਲਕਾ ਅਦਾਲਤ ਵਜੋਂ ਜਾਰੀ ਸੰਮਨ ‘ਤੇ ਮੋਹਰ ਲਾ ਦਿੱਤੀ ਹੈ। ਅਜਿਹੇ ਵਿੱਚ ਖਹਿਰਾ ਅਤੇ ‘ਆਪ’ ਦਾ ਚਿਹਰਾ ਸਭ ਦੇ ਸਾਹਮਣੇ ਆਗਿਆ ਹੈ। ਜੋ ਪੰਜਾਬ ਵਿੱਚ ਨਸ਼ਿਆਂ ਦਾ ਧੰਦਾ ਆਪ ਫੈਲਾਉਂਦਾ ਰਿਹਾ ਪਰ ਦੋਸ਼ ਅਕਾਲੀ ਆਗੂਆਂ ’ਤੇ ਮੜ੍ਹਦਾ ਰਿਹਾ। ਉਨ੍ਹਾਂ ਕਿਹਾ ਕਿ ਸਾਫ਼ ਸੁਥਰੀ ਰਾਜਨੀਤੀ ਕਰਨ ਦੇ ਨਾਮ ਹੇਠ ਹੋਂਦ ‘ਚ ਆਈ ਪਾਰਟੀ ਆਪ ਦੇ ਆਗੂ ਦੇ ਅਸਲੀ ਚਿਹਰੇ ਦਾ ਪਰਦਾਫਾਸ਼ ਕਿਸੇ ਹੋਰ ਨੇ ਨਹੀਂ ਮਾਨਯੋਗ ਅਦਾਲਤ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਖਹਿਰਾ ਵਿੱਚ ਨੈਤਿਕਤਾ ਬਾਕੀ ਹੈ ਤਾਂ ਉਹ ਸੰਵਿਧਾਨਕ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਟਰਾਇਲ ਕੋਰਟ ਦਾ ਸਾਹਮਣਾ ਕਰੇ। ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ, ਸਰਪੰਚ ਹਰਦੀਪ ਸਿੰਘ ਖਿਜਰਬਾਦ ਉਪਰਲੀ ਪੱਤੀ, ਕੁਲਵੰਤ ਸਿੰਘ ਸਰਕਲ ਪ੍ਰਧਾਨ ਬਲਾੱਕ ਮਾਜਰੀ, ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਮੁੰਧੋਂ, ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਰਣਧੀਰ ਸਿੰਘ ਧੀਰਾਂ, ਹਰਨੇਕ ਸਿੰਘ ਕਰਤਾਰਪੁਰ ਆਦਿ ਹੋਰ ਅਕਾਲੀ ਆਗੂ ਹਾਜ਼ਰ ਸਨ ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…