‘ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਨਕਲ ਕਰਨ ਬਾਰੇ ਸੋਚ ਰਹੇ ਹਨ ਕੇਜਰੀਵਾਲ ‘: ਸੁਖਬੀਰ ਬਾਦਲ

ਦਿੱਲੀ ਨੂੰ ਧੋਖਾ ਦੇਣ ਮਗਰੋਂ ਕੇਜਰੀਵਾਲ ਹੁਣ ਪੰਜਾਬੀਆਂ ਨੂੰ ਠੱਗਣ ਦੀ ਨੀਅਤ ਨਾਲ ਪੰਜਾਬ ਆਏ: ਹਰਸਿਮਰਤ ਕੌਰ ਬਾਦਲ

ਆਪ ਤੇ ਕਾਂਗਰਸ ਦੋਵੇਂ ਪਾਰਟੀਆਂ ਝੂਠ ਦਾ ਪੁਲੰਦਾ, ਸੁਖਬੀਰ ਤੇ ਹਰਸਿਮਰਤ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਨਵੇਂ ਵਰ੍ਹੇ ਦੀਆਂ ਸ਼ੁੱਭ ਕਾਮਨਾਵਾਂ

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 31 ਦਸੰਬਰ:
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਪੰਜਾਬ ਵਾਸੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵਾਂ ਸਾਲ 2017 ਸਮੁੱਚੇ ਪੰਜਾਬ ਵਾਸੀਆਂ ਲਈ ਖੁਸ਼ੀਆਂ-ਖੇੜੇ ਲੈ ਕੇ ਆਵੇ ਅਤੇ ਹਰ ਘਰ ਵਿੱਚ ਸੁਖ-ਸਾਂਤੀ ਅਤੇ ਪਿਆਰ ਭਾਵਨਾ ਬਣੀ ਰਹੇ।
ਇਸ ਮੌਕੇ ਪੱਤਰਕਾਰਾਂ ਵੱਲੋਂ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਗਿਣਾਏ ਗਏ ਗੁਣਾਂ ਬਾਰੇ ਪੁੱਛੇ ਜਾਣ ’ਤੇ ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਸਿਰਫ਼ ਤੇ ਸਿਰਫ਼ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਕਲ ਕਰਨ ਬਾਰੇ ਸੋਚ ਰਹੇ ਹਨ, ਜਦੋਂ ਕਿ ਆਪ ਬਤੌਰ ਦਿੱਲੀ ਦੇ ਮੁੱਖ ਮੰਤਰੀ ਉਨ੍ਹਾਂ ਅਜਿਹਾ ਕੋਈ ਵੀ ਕੰਮ ਲੋਕ ਭਲੇ ਨਹੀਂ ਕੀਤਾ। ਜਿਸਦਾ ਜ਼ਿਕਰ ਕਰਕੇ ਉਹ ਲੋਕਾਂ ਤੋਂ ਵੋਟਾਂ ਮੰਗ ਸਕਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜਿਹੜੇ ਗੁਣ ਆਪਣੇ ਸੰਭਾਵੀ ਮੁੱਖ ਮੰਤਰੀ ਉਮੀਦਵਾਰ ਲਈ ਗਿਣਾਏ ਹਨ, ਉਹ ਸ੍ਰ. ਬਾਦਲ ਤੋਂ ਵੱਧ ਕੇ ਨਹੀਂ, ਜੋ ਕਿ ਦਿਨ ਚੜ੍ਹਨ ਤੋਂ ਲੈ ਕੇ ਅੱਧੀ ਰਾਤ ਤੱਕ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਦੇ ਰਹਿੰਦੇ ਹਨ ਅਤੇ ਦੁਨੀਆ ਭਰ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਉਦਾਹਰਨ ਨਹੀਂ ਹੈ ਕਿ ਏਨੀ ਬਿਰਧ ਅਵਸਥਾ ਵਿੱਚ ਕੋਈ ਵਿਅਕਤੀ ਆਪਣੀ ਜਨਤਾ ਲਈ ਕੱਢਦਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹਾ ਉਮੀਦਵਾਰ ਆਪ ਨੂੰ ਕਿਤੇ ਵੀ ਨਹੀਂ ਮਿਲ ਸਕਦਾ, ਕਿਉਂਕਿ ਆਪ ਆਗੂਆਂ ਦੀ ਨੀਤੀ ਅਤੇ ਨੀਅਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਇਹ ਲੋਕ ਕੇਵਲ ਨੌਟੰਕੀ ਕਰਨਾ ਹੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਟਿਕਟਾਂ ਵੇਚਣ ਕਾਰਨ ਅਖ਼ਬਾਰਾਂ ਦੀਆਂ ਸੁਰਖ਼ੀਆਂ ਵਿੱਚ ਹੈ ਅਤੇ ਕਈ ਉਮੀਦਵਾਰਾਂ ’ਤੇ ਕੇਸ ਦਰਜ ਹਨ ਅਤੇ ਅਜਿਹੇ ਵਿੱਚ ਉਨ੍ਹਾਂ ਤੋਂ ਪੰਜਾਬ ਦੇ ਭਲੇ ਲਈ ਕੀ ਆਸ ਕੀਤੀ ਜਾ ਸਕਦੀ ਹੈ?
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਜਰੀਵਾਲ ’ਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ। ਨਾ ਹੀ ਉਹ ਪੰਜਾਬ ਦੇ ਮਾਣ-ਮੱਤੇ ਇਤਹਾਸ ਬਾਰੇ ਕੁੱਝ ਜਾਣਦੇ ਹਨ, ਨਾ ਹੀ ਪੰਜਾਬ ਨਾਲ ਕੋਈ ਦਰਦ ਹੈ ਅਤੇ ਨਾ ਹੀ ਪੰਜਾਬ ਦੇ ਵਿਰਸੇ ਦੀ ਕੋਈ ਸਮਝ, ਬਸ ਪੰਜਾਬ ਨੂੰ ਲੁੱਟਣ ਦੀ ਮਨਸ਼ਾ ਨਾਲ ਪੰਜਾਬ ਆਏ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਜਿਹੇ ਠੱਗ ਬਿਰਤੀ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਆਪ ਅਤੇ ਕਾਂਗਰਸ ਦੋਵੇਂ ਝੂਠ ਦੇ ਪੁਲੰਦੇ ਹਨ। ਕੈਪਟਨ ਨੇ ਪਹਿਲਾਂ ਵੀ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਸੱਤਾ ਵਿੱਚ ਆਉਂਦੇ ਸਾਰ ਮੋਟਰਾਂ ਦੇ ਬਿੱਲ ਲਗਾ ਦਿੱਤੇ ਸਨ। ਹੁਣ ਜੋ ਕੈਪਟਨ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰ ਰਿਹਾ ਹੈ, ਉਸਨੇ ਆਪਣੇ ਰਾਜ-ਕਾਲ ਵਿੱਚ ਸਰਕਾਰੀ ਨੌਕਰੀਆਂ ਭਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਸੀ ਅਤੇ ਠੇਕਾ ਪ੍ਰਣਾਲੀ ਰਾਹੀਂ ਕੰਮ ਚਲਾਇਆ ਸੀ। ਇਸੇ ਤਰ੍ਹਾਂ ਕੇਜਰੀਵਾਲ ਨੇ ਦਿੱਲੀ ਵਿੱਚ ਸਾਰੀਆਂ ਸਰਕਾਰੀ ਨੌਕਰੀਆਂ ਭਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ, ਪਰ ਅਜੇ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਕਮਿਸ਼ਨਰ ਲੋਕ ਨਾਥ ਆਂਗਰਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…