Share on Facebook Share on Twitter Share on Google+ Share on Pinterest Share on Linkedin ਕੇਜਰੀਵਾਲ ਵੀਡੀਓ ਵਿਵਾਦ: ਮੁਹਾਲੀ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਮਨ ਜਿੱਤਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਿਤ ਹੋਏ: ਵੜੈਚ ਮੌੜ ਧਮਾਕਾ: ਪੀੜਤ ਪਰਿਵਾਰਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ: ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਵਾਦਿਤ ਵੀਡੀਓ ਕਲੀਪਿੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਪੁਲੀਸ ਨੇ ਵੀਰਵਾਰ ਨੂੰ ਦੇਰ ਸ਼ਾਮੀ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਵੀਡੀਓ ਕਲੀਪਿੰਗ ਵਿੱਚ ਕੇਜਰੀਵਾਲ ਨੂੰ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਦਿਖਾਇਆ ਗਿਆ ਹੈ। ਅੱਜ ਦੇਰ ਰਾਤੀ ਆਮ ਆਦਮੀ ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਆਪਣੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਚੜ੍ਹਤ ਨੂੰ ਦੇਖ ਕੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਘਬਰਾ ਗਈ ਹੈ। ਜਿਸ ਦੇ ਸਿੱਟੇ ਵਜੋਂ ਅਜਿਹੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਹੈ, ਜਦੋਂ ਕਿ ਸੱਚਾਈ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹੀਆਂ ਅਤਿ ਘਟੀਆਂ ਦਰਜੇ ਦੀਆਂ ਹਰਕਤਾਂ ਕਰਕੇ ਲੋਕਾਂ ਦੀਆਂ ਵੋਟਾਂ ਨਹੀਂ ਬਟੋਰ ਸਕਦੀ ਹੈ ਕਿਉਂਕਿ ਸੂਬੇ ਦੇ ਲੋਕ ਪਹਿਲਾਂ ਹੀ ਆਪ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗੁੰਮਰਾਹ ਕਰਨ ਵਾਲੀਆਂ ਹਰਕਤਾਂ ਨਾਲ ਆਪ ਨੂੰ ਕੋਈ ਫਰਕ ਨਹੀਂ ਪਏਗਾ, ਸਗੋਂ ਇਸ ਨਾਲ ਕਾਂਗਰਸ ਦੀ ਕਮਜ਼ੋਰੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਮਨ ਜਿੱਤਣ ਦੇ ਮਾਮਲੇ ਵਿੱਚ ਬੂਰੀ ਤਰ੍ਹਾਂ ਫੇਲ ਸਾਬਿਤ ਹੋਏ ਹਨ। ਉਧਰ, ਪੁਲੀਸ ਨੇ ਆਪ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 468/471 ਅਤੇ 65,66ਏ ਆਈਟੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਨੇ ਅੱਜ ਮੌੜ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤਾਂ ਨਾਲ ਹਮਦਰਦੀ ਜਤਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਆਮ ਆਦਮੀ ਪਾਰਟੀ ਅਜਿਹੀਆਂ ਕਾਇਰਤਾ ਵਾਲੀਆਂ ਗਤੀਵਿਧੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਸੰਜੇ ਸਿੰਘ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ਅਤੇ ਵਿੱਤੀ ਸਹਾਇਤਾ ਦੀ ਵੀ ਸੰਜੇ ਸਿੰਘ ਨੇ ਮੰਗ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਆਪਣੀ ਲੜਾਈ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਾਦਲਾਂ ਦੇ ਰਾਜ ਵੇਲੇ ਵਾਪਰੀਆਂ ਅਜਿਹੀਆਂ ਹੋਰਨਾਂ ਘਟਨਾਵਾਂ ਦੀ ਜਾਂਚ ਲਈ ਵਿਸ਼ੇਸ਼ ਟੀਮ ਗਠਿਤ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ