ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਆਪਣੀ ਸੁਰੱਖਿਆ ਹਟਾਉਣ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਵੱਲੋਂ ਪਹਿਲਾਂ ਹੀ ਤਿਆਗੀ ਜਾ ਚੁੱਕੀ ਹੈ ਪੁਲੀਸ ਸੁਰੱਖਿਆ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜਨਵਰੀ:
ਦੂਜੀਆਂ ਸਿਆਸੀ ਪਾਰਟੀਆਂ ਨੂੰ ਉਦਾਹਰਣ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਦਾ ਦਿਲ ਜਿੱਤਣ ਲਈ ਅੱਜ ਮੁੱਖ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਫੇਰੀ ਦੌਰਾਨ ਉਸ ਦੀ ਸੁਰੱਖਿਆ ਹਟਾਈ ਜਾਵੇ ਕਿਉਂਕਿ ਇਸ ਦੀ ਵਜਾ ਨਾਲ ਲੋਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਹੁੰਦੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਨੋਟਿਸ ਕੀਤਾ ਹੈ ਕਿ ਪੰਜਾਬ ਫੇਰੀ ਦੌਰਾਨ ਵੱਡੀ ਗਿਣਤੀ ਵਿੱਚ ਪੁਲੀਸ ਕਰਮਚਾਰੀ ਉਨ੍ਹਾਂ ਦੀ ਸੁਰੱਖਿਆ ਵਿੱਚ ਲਗਾਏ ਜਾਂਦੇ ਹਨ। ਜਿਨ੍ਹਾਂ ਦੀ ਕੋਈ ਲੋੜ ਨਹੀਂ ਹੈ। ਜਦੋਂ ਕਿ ਇਸ ਦੇ ਉਲਟ ਪੰਜਾਬ ਵਿੱਚ ਅਕਾਲੀ ਜਥੇਦਾਰਾਂ ਨੂੰ ਬਿਨਾਂ ਲੋੜ ਤੋਂ ਪੁਲੀਸ ਕਰਮਚਾਰੀ ਬਤੌਰ ਗੰਨਮੈਨ ਦਿੱਤੇ ਹੋਏ ਅਤੇ ਗੰਨਮੈਨ ਨਾਲ ਹੋਣ ਨੂੰ ਅਕਾਲੀ ਕਾਫੀ ਮਾਣ ਮਹਿਸੂਸ ਕਰਦੇ ਹਨ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਾਂ ਹੀ ਇਹ ਸਾਫ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੇ ਜਾਣ ਦੀ ਕੋਈ ਜਰੂਰਤ ਨਹੀਂ ਹੈ। ਆਪ ਉਮੀਦਵਾਰਾਂ ਵੱਲੋਂ ਰਿਟਨਿੰਗ ਅਫ਼ਸਰਾਂ ਨੂੰ ਐਫੀਡੇਵਿਟ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਜੋ ਕਿ ਉਮੀਦਵਾਰਾਂ ਲਈ ਜਰੂਰੀ ਹੁੰਦੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਥਿਤੀ ਸਾਫ ਹੈ ਅਤੇ ਪੰਜਾਬ ਵਿੱਚ ਕਾਨੂੰਨ ’ਤੇ ਵਿਵਸਥਾ ਦੀ ਹਾਲਤ ਵਿਗੜੀ ਹੋਣ ਕਰਕੇ ਇਹ ਸੁਰੱਖਿਆ ਸੂਬੇ ਦੇ ਲੋਕਾਂ ਦੀ ਰਾਖੀ ਲਈ ਲਗਾਈ ਜਾਣੀ ਚਾਹੀਦੀ ਹੈ। ਕੇਜਰੀਵਾਲ ਨੇ ਇਲੈਕਸ਼ਨ ਕਮਿਸ਼ਨ ਨੂੰ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਲਈ ਇਹ ਫੈਸਲਾ ਲਿਆ ਜਾਵੇ। ਇਹ ਵਰਣਨਯੋਗ ਹੈ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਜਿਨ੍ਹਾਂ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਮੰਤਰੀ, ਅਕਾਲੀ ਦਲ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰਾਂ ਦੀ ਸੁਰੱਖਿਆ ਵਿੱਚ ਪੰਜਾਬ ਪੁਲੀਸ ਅਤੇ ਸੀਆਰਪੀਐਫ ਦੇ ਜਵਾਨ ਲਗਾਏ ਗਏ ਹਨ। ਜਿਨ੍ਹਾਂ ਦਾ ਗਲਤ ਇਸਤੇਮਾਲ ਹੁੰਦਾ ਹੈ ਅਤੇ ਪੁਲੀਸ ਮੁਲਾਜ਼ਮਾਂ ਕੋਲੋਂ ਘਰੇਲੂ ਨੌਕਰਾਂ ਵਾਂਗ ਕੰਮ ਲਿਆ ਜਾਂਦਾ ਹੈ। ਚੋਣ ਕਮਿਸ਼ਨ ਵੱਲੋਂ ਹਾਲ ਹੀ ਵਿੱਚ 1200 ਪੁਲੀਸ ਕਰਮਚਾਰੀਆਂ ਨੂੰ ਸੁਰੱਖਿਆ ਤੋਂ ਹਟਾਇਆ ਗਿਆ ਸੀ ਅਤੇ ਹਾਲੇ ਵੀ 2000 ਪੁਲੀਸ ਜਵਾਨ ਸਿਆਸੀ ਆਗੂਆਂ ਦੀ ਹਿਫਾਜਤ ਕਰ ਰਹੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…