ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਭਾਰਨ ਕਾਰਨ ਸਿਆਸੀ ਮਾਹੌਲ ਭਖਿਆ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ: ਮਨੀਸ਼ ਸਿਸੋਦੀਆ

ਮਨੀਸ਼ ਸਿਸੋਦੀਆ ਦੇ ਆਉਣ ਕਾਰਨ ਮੁਹਾਲੀ ਵਿੱਚ ਸ਼ੇਰਗਿੱਲ ਦੀ ਸਥਿਤੀ ਹੋਈ ਮਜ਼ਬੂਤ, ਪਰਵਾਸੀ ਮਜ਼ਦੂਰਾਂ ਨੂੰ ਆਪ ਦੇ ਹੱਕ ਵਿੱਚ ਪ੍ਰੇਰਿਆ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਆਮ ਆਦਮੀ ਪਾਰਟੀ (ਆਪ) ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਭਾਰਨ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਵਿਰੋਧੀ ਸਿਆਸੀ ਪਾਰਟੀਆਂ ਨੇ ਵੀ ਕੇਜਰੀਵਾਲ ’ਤੇ ਤਾਹਣੇ ਕੱਸਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਮੁਹਾਲੀ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਬਲੌਂਗੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੰਚ ਤੋਂ ਸ੍ਰੀ ਕੇਜਰੀਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਵਜੋਂ ਪੇਸ਼ ਕਰਦਿਆਂ ਲੋਕਾਂ ਤੋਂ ਵੋਟਾਂ ਮੰਗੀਆਂ। ਉਧਰ, ਸਟੇਜ ਤੋਂ ਥੱਲੇ ਆਉਂਦਿਆਂ ਜਦੋਂ ਪੱਤਰਕਾਰਾਂ ਨੇ ਮੁੱਖ ਮੰਤਰੀ ਦੇ ਉਮੀਦਵਾਰ ਪੁੱਛਿਆਂ ਤਾਂ ਸ੍ਰੀ ਸਿਸੋਦੀਆਂ ਨੇ ਸੰਬੋਧਨ ਵਿੱਚ ਆਖੀ ਆਪਣੀ ਗੱਲ ਤੋਂ ਟਾਲਾ ਵੱਟਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਚੁਣੇ ਗਏ ਵਿਧਾਇਕ ਖ਼ੁਦ ਤੈਅ ਕਰਨਗੇ ਕਿ ਮੁੱਖ ਮੰਤਰੀ ਕੌਣ ਹੋਵੇਗਾ?
ਇਸ ਤੋਂ ਪਹਿਲਾਂ ਸ੍ਰੀ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਵੋਟਰ ਇੱਕ ਕ੍ਰਾਂਤੀਕਾਰੀ ਬਦਲਾਓ ਲਿਆਉਣ ਦਾ ਮਨ ਬਣਾ ਚੁੱਕੇ ਹਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਪੰਜਾਬ ਤੇ ਵਾਰੋ-ਵਾਰੀ ਰਾਜ ਕਰਨ ਵਾਲੇ ਬਾਦਲਾਂ ਅਤੇ ਕੈਪਟਨ ਲਈ ਸੁਨੇਹਾ ਹੈ ਕਿ ਪੰਜਾਬ ਕਿਸੇ ਦੀ ਨਿੱਜੀ ਜਗੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਸਾਨੂੰ ਪੁੱਛਦਾ ਹੈ ਕਿ ਆਪ ਪੰਜਾਬ ਨੂੰ ਕਿਹੜੀ ਨੀਤੀ ਦੇ ਰਹੀ ਹੈ ਜਿਸ ’ਤੇ ਸਾਡਾ ਕਹਿਣਾ ਹੈ ਕਿ ਅਸੀਂ ਪੰਜਾਬ ਨੂੰ ਕੁਝ ਦੇਣ ਵਾਲੇ ਕੋਣ ਹੁੰਦੇ ਹਾਂ। ਪੰਜਾਬ ਦੇ ਲੋਕ ਖ਼ੁਦ ਨੂੰ ਇੱਕ ਅਜਿਹੀ ਸਰਕਾਰ ਦੇਣ ਜਾ ਰਹੇ ਹਨ। ਜਿਹੜੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਖਾਤਮਾ ਕਰਨ ਵਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਇੱਥੇ ਝਾੜੂ ਚਲੇਗਾ ਅਤੇ ਸਾਰੀ ਗੰਦਗੀ ਸਾਫ ਹੋ ਜਾਵੇਗੀ।
ਸ੍ਰੀ ਸਿਸੋਦੀਆ ਨੇ ਕਿਹਾ ਕਿ ਆਪ ਨੂੰ ਦਿੱਲੀ ਵਿੱਚ 70 ਤੋਂ 67 ਸੀਟਾਂ ਮਿਲੀਆਂ ਅਤੇ ਦਿੱਲੀ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੌਰਾਨ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਲਾਮਿਸਾਲ ਕੰਮ ਕੀਤਾ ਹੈ। ਜਿਸ ਦੀ ਤਾਰੀਫ ਪੂਰੀ ਦੂਨੀਆ ਕਰ ਰਹੀ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ ਅਤੇ ਮੁਹੱਲਾ ਕਲੀਨਿਕ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ ਦੀ ਸੱਤਾ ’ਤੇ ਕਾਬਜ਼ ਲੋਕ ਚਿੱਟੇ ਦੇ ਕਾਰੋਬਾਰ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਇਹ ਸਰਕਾਰ ਲੋਕਾਂ ਦਾ ਖੂਨ ਚੂਸ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ’ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਉਹ ਜੁਮਲੇਬਾਜ ਹਨ। ਕਹਿੰਦੇ ਸੀ ਕਾਲਾ ਧਨ ਵਾਪਸ ਲਿਆ ਕੇ ਦੇਸ਼ ਦੇ ਹਰੇਕ ਨਾਗਰਿਕ ਦੇ ਖਾਤੇ ਵਿੱਚ 15 ਲੱਖ ਜਮ੍ਹਾਂ ਕਰਵਾਏ ਜਾਣਗੇ ਪ੍ਰੰਤੂ ਬਾਅਦ ਵਿੱਚ ਕਹਿਣ ਲੱਗ ਗਏ ਕਿ ਸਾਰਾ ਕਾਲਾ ਧਨ ਦੇਸ਼ ਦੇ ਲੋਕਾਂ ਕੋਲ ਹੀ ਹੈ ਅਤੇ ਨੋਟਬੰਦੀ ਕਰਕੇ ਲੋਕਾਂ ਨੂੰ ਆਪਣੇ ਹੀ ਪੈਸੇ ਲੈਣ ਲਈ ਬੈਂਕਾਂ ਦੇ ਬਾਹਰ ਲੰਮੀਆਂ ਲਾਈਨਾਂ ਵਿੱਚ ਖੜ੍ਹਾ ਹੋਣਾ ਪੈ ਰਿਹਾ ਹੈ।
ਇਸ ਤੋਂ ਪਹਿਲਾਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁਹਾਲੀ ਹਲਕੇ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਪਿੰਡ ਬਲੌਂਗੀ ਤੇ ਕਲੋਨੀ ਅਤੇ ਬੜਮਾਜਰਾ ਨੂੰ ਮੁਹਾਲੀ ਨਗਰ ਨਿਗਮ ਦੀ ਹਦੂਦ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਸਥਾਨਕ ਲੋਕਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਿਸਾਨ ਆਗੂ ਨੱਛਤਰ ਸਿੰਘ ਬੈਦਵਾਨ ਨੇ ਨਿਭਾਈ। ਇਸ ਮੌਕੇ ਜ਼ੋਨਲ ਇੰਚਾਰਜ ਦਰਸ਼ਨ ਸਿੰਘ ਧਾਲੀਵਾਲ, ਪ੍ਰੋ. ਮੇਹਰ ਸਿੰਘ ਮੱਲ੍ਹੀ, ਸ੍ਰੀ ਆਨੰਦਪੁਰ ਸਾਹਿਬ ਤੋਂ ਮਹਿਲਾ ਵਿੰਗ ਦੀ ਇੰਚਾਰਜ ਬਲਵਿੰਦਰ ਕੌਰ ਧਨੋੜਾ, ਨਛੱਤਰ ਸਿੰਘ ਬੈਦਵਾਨ, ਪੰਜਾਬੀ ਗਾਇਕ ਪ੍ਰੀਤ ਬਰਾੜ, ਹਰੀਸ਼ ਕੌਸ਼ਲ ਨੇ ਵੀ ਸੰਬੋਧਨ ਕੀਤਾ। ਐਕਸ ਸਰਵਿਸਮੈਨ ਲੀਗ ਦੇ ਪ੍ਰਧਾਨ ਕਰਨਲ ਐਸ.ਐਸ. ਸੋਹੀ, ਰਮਣੀਕ ਸਿੰਘ, ਸਰਹਿੰਦ ਤੋਂ ਜਸਪਾਲ ਸਿੰਘ ਮਾਨ ਅਤੇ ਹੋਰ ਵਾਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…