Share on Facebook Share on Twitter Share on Google+ Share on Pinterest Share on Linkedin ਕੇਸਾਧਾਰੀ ਹਾਕੀ ਟੂਰਨਾਮੈਂਟ: ਸੁਰਜੀਤ ਅਕੈਡਮੀ ਜਲੰਧਰ, ਖਡੂਰ ਸਾਹਿਬ ਤੇ ਸ਼ਾਹਬਾਦ ਅਕੈਡਮੀ ਨੇ ਦਰਜ ਕਰਵਾਈਆਂ ਜਿੱਤਾਂ ਵਿਸ਼ਾਲਦੀਪ, ਜਸਪ੍ਰੀਤ ਸਿੰਘ, ਜਸਪਾਲ ਸਿੰਘ ਤੇ ਹਰਮਨਪ੍ਰੀਤ ਸਿੰਘ ਨੂੰ ਮਿਲਿਆ ਮੈਨ ਆਫ਼ ਦਾ ਮੈਚ ਐਵਾਰਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ: ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਇੱਥੋਂ ਦੇ ਪੀਆਈਐਸ ਹਾਕੀ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਅੰਡਰ-19 ਪਹਿਲੇ 5 ਰੋਜ਼ਾ ਕੇਸਾਧਾਰੀ ਗੋਲਕ ਕੱਪ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਸੁਰਜੀਤ ਅਕੈਡਮੀ ਜਲੰਧਰ, ਖਡੂਰ ਸਾਹਿਬ ਅਕੈਡਮੀ ਅਤੇ ਸ਼ਾਹਬਾਦ ਅਕੈਡਮੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਜਿੱਤਾਂ ਦਰਜ ਕਰਵਾਈਆਂ। ਜਦੋਂਕਿ ਪੀਆਈਐਸ ਮੁਹਾਲੀ ਅਤੇ ਪੀਆਈਐਸ ਲੁਧਿਆਣਾ ਦੀਆਂ ਟੀਮਾਂ ਬਰਾਬਰ ਰਹੀਆਂ। ਅੱਜ ਦੂਜੇ ਦਿਨ ਸੁਖਬੀਰ ਸਿੰਘ ਗਰੇਵਾਲ ਡਾਇਰੈਕਟਰ ਟਰੇਨਿੰਗ ਪੰਜਾਬ (ਪੀਆਈਐਸ) ਨੇ ਉਦਘਾਟਨ ਕੀਤਾ ਅਤੇ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਡਾਇਰੈਕਟਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਅੱਜ ਦੂਜੇ ਦਿਨ ਦਾ ਪਹਿਲਾ ਮੈਚ ਪੀਆਈਐਸ ਮੁਹਾਲੀ ਅਤੇ ਪੀਆਈਐਸ ਲੁਧਿਆਣਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਸ ਦੌਰਾਨ ਪੀਆਈਐਸ ਮੁਹਾਲੀ ਵੱਲੋਂ ਵਿਸ਼ਾਲਦੀਪ ਸਿੰਘ ਨੇ ਮੈਚ ਦੇ 28ਵੇਂ ਤੇ 35ਵੇਂ ਮਿੰਟਾਂ ਵਿੱਚ ਗੋਲ ਦਾਗ ਕੇ ਆਪਣੀ ਟੀਮ ਨੂੰ 2 ਗੋਲਾਂ ਦੀ ਬੜ੍ਹਤ ਦਿਵਾਈ ਸੀ ਪ੍ਰੰਤੂ ਪੀਆਈਐਸ ਲੁਧਿਆਣਾ ਨੇ ਖੇਡ ਵਿੱਚ ਤੇਜ਼ੀ ਲਿਆ ਕੇ ਆਪਣੇ ਹੱਕ ਵਿੱਚ ਮਿਲੇ ਦੋਵਾਂ ਪੈਨਲਟੀ ਕਾਰਨਰਾਂ ਨੂੰ ਗੋਲਾਂ ਵਿੱਚ ਬਦਲਣ ਦੀ ਕੋਈ ਗਲਤੀ ਨਹੀਂ ਕੀਤੀ। ਲੁਧਿਆਣਾ ਦੀ ਟੀਮ ਵੱਲੋਂ ਮੈਚ ਦੇ 47ਵੇਂ ਮਿੰਟ ਵਿੱਚ ਓਂਕਾਰ ਸਿੰਘ ਅਤੇ ਅਮਨਜੀਤ ਸਿੰਘ ਨੇ 54ਵੇਂ ਮਿੰਟ ਗੋਲ ਕੀਤੇ। ਆਖ਼ਰਕਾਰ ਇਹ ਫਸਵਾਂ ਮੈਚ 2-2 ਗੋਲਾਂ ਦੀ ਬਰਾਬਰੀ ’ਤੇ ਸਮਾਪਤ ਹੋਇਆ। ਇਸ ਮੈਚ ਵਿੱਚ ਮੁਹਾਲੀ ਦੇ ਵਿਸ਼ਾਲਦੀਪ ਸਿੰਘ ਮੈਨ ਆਫ਼ ਦੀ ਮੈਚ ਦਾ ਖਿਤਾਬ ਦਿੱਤਾ ਗਿਆ। ਦੂਜੇ ਮੈਚ ਵਿੱਚ ਸੁਰਜੀਤ ਹਾਕੀ ਅਕੈਡਮੀ ਜਲੰਧਰ ਨੇ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਅੰਮ੍ਰਿਤਸਰ ਨੂੰ 9-0 ਗੋਲਾਂ ਨਾਲ ਬੂਰੀ ਤਰ੍ਹਾਂ ਮਧੋਲ ਕੇ ਰੱਖ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਮੈਚ ਵਿੱਚ ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ ਹੋਣਹਾਰ ਖਿਡਾਰੀ ਜਸਪ੍ਰੀਤ ਸਿੰਘ ਨੂੰ ਮੈਨ ਆਫ਼ ਦਾ ਮੈਚ ਦਾ ਪੁਰਸਕਾਰ ਦੇ ਕੇ ਨਿਵਾਜਿਆ ਗਿਆ। ਤੀਜੇ ਮੈਚ ਵਿੱਚ ਬਾਬਾ ਉੱਤਮ ਸਿੰਘ ਹਾਕੀ ਅਕੈਡਮੀ ਖਡੂਰ ਸਾਹਿਬ ਨੇ ਨਾਮਧਾਰੀ ਇਲੈਵਨ ਭੈਣੀ ਸਾਹਿਬ 7-0 ਗੋਲਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਮੈਚ ਵਿੱਚ ਖਡੂਰ ਸਾਹਿਬ ਦੇ ਜਸਪਾਲ ਸਿੰਘ ਨੂੰ ਮੈਨ ਆਫ਼ ਦਾ ਮੈਚ ਐਵਾਰਡ ਦਿੱਤਾ ਗਿਆ। ਚੌਥਾ ਤੇ ਆਖ਼ਰੀ ਮੈਚ ਸ਼ਾਹਬਾਦ ਹਰਿਆਣਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਅਕੈਡਮੀ ਅੰਮ੍ਰਿਤਸਰ ਵਿਚਕਾਰ ਖੇਡਿਆ ਗਿਆ। ਇਹ ਮੈਚ ਬਹੁਤ ਹੀ ਦਿਲਚਸਪ ਰਿਹਾ ਅਤੇ ਇਸ ਮੈਚ ਵਿੱਚ ਸ਼ਾਹਬਾਦ ਨੇ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ 2-1 ਗੋਲਾਂ ਹਰਾ ਕੇ ਜਿੱਤ ਹਾਸਲ ਕੀਤੀ। ਸ਼ਾਹਬਾਦ ਦੇ ਹਰਮਨਪ੍ਰੀਤ ਸਿੰਘ ਨੂੰ ਮੈਨ ਆਫ਼ ਦਾ ਮੈਚ ਇਨਾਮ ਦਿੱਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਗੋਲਡ ਕੱਪ ਦੀ ਜੇਤੂ ਟੀਮ ਨੂੰ ਰਨਨਿੰਗ ਗੋਲਡ ਕੱਪ ਸਮੇਤ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਜਦੋਂ ਪਹਿਲੀ ਉਪ ਜੇਤੂ ਟੀਮਾਂ ਨੂੰ ਟਰਾਫ਼ੀ ਤੇ 51 ਹਜ਼ਾਰ ਰੁਪਏ ਤੇ ਦੂਜੀ ਉਪ ਜੇਤੂ ਟੀਮ ਨੂੰ ਟਰਾਫ਼ੀ ਤੇ 21 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਚੌਥੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਫੇਅਰ ਪਲੇਅ ਟਰਾਫ਼ੀ ਤੇ 11 ਹਜ਼ਾਰ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਟੂਰਨਾਮੈਂਟ ਦੇ ਸਰਵੋਤਮ ਖਿਡਾਰੀ, ਸਰਵੋਤਮ ਗੋਲ ਕੀਪਰ ਤੇ ਸਰਵੋਤਮ ਸਕੋਰਰ ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ। ਇਸ ਮੌਕੇ ਮਨਮੋਹਨ ਸਿੰਘ, ਜਸਨੂਰਪਾਲ ਸਿੰਘ, ਸੁਖਨੂਰਪਾਲ ਸਿੰਘ, ਮੱਖਣ ਸਿੰਘ, ਪਰਮਜੀਤ ਸਿੰਘ ਲੌਂਗੀਆ, ਗੁਰਜੀਤ ਸਿੰਘ, ਭੁਪਿੰਦਰ ਸਿੰਘ, ਦਰਸ਼ਨ ਸਿੰਘ ਜੌਲੀ, ਅਲਗੋਜਾ ਵਾਦਕ ਕਰਮਜੀਤ ਸਿੰਘ ਬੱਗਾ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ