nabaz-e-punjab.com

ਖਹਿਰਾ ਵੱਲੋਂ ਰੁਜ਼ਗਾਰ ਮੁਹਿੰਮ ਦਾ ਵਿਰੋਧ ਕਰਨ ਨਾਲ ਆਪ ਦਾ ਪੰਜਾਬ ਵਿਰੋਧੀ ਚਿਹਰਾ ਹੋਇਆ ਬੇਨਕਾਬ: ਚੰਨੀ

ਆਮ ਆਦਮੀ ਪਾਰਟੀ ਸਿਰਫ਼ ਨਕਰਾਤਮਕ ਸੋਚ ਵਾਲੇ ਲੋਕਾਂ ਦਾ ਟੋਲਾ: ਚਰਨਜੀਤ ਚੰਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਅਗਸਤ:
ਪੰਜਾਬ ਸਰਕਾਰ ਦੇ ਉੱਦਮ ਸਦਕਾ ਰੁਜਗਾਰ ਮੁਹਿੰਮ ਦੇ ਪਹਿਲੇ ਫੇਜ਼ ਦੌਰਾਨ 900 ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਪਹੁੰਚੀਆਂ,, ਰੁਜ਼ਗਾਰ ਮੁਹਿੰਮ ਦੀ ਕਾਮਯਾਬੀ ਕਾਰਨ ਵਿਰੋਧੀ ਪਾਰਟੀਆਂ ਬੁਖਲਾਹਟ ਵਿਚ ਕਰ ਰਹੀਆਂ ਹਨ ਬਿਆਨਬਾਜ਼ੀ,, ਰੁਜ਼ਗਾਰ ਮੇਲਿਆਂ ਦੌਰਾਨ ਨੌਜਵਾਨਾਂ ਨੂੰ ਸਵਾ ਲੱਖ ਤੋਂ ਲੈ ਕੇ 12-12 ਲੱਖ ਸਲਾਨਾ ਤੱਕ ਦੇ ਦਿੱਤੇ ਜਾ ਰਹੇ ਹਨ ਪੈਕਜ,, ਚੰਡੀਗੜ੍ਹ, 31 ਅਗਸਤ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰੁਜ਼ਗਾਰ ਮੁਹਿੰਮ ਦਾ ਵਿਰੋਧ ਕਰਨ ਨਾਲ ਆਮ ਆਦਮੀ ਪਾਰਟੀ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।ਅੱਜ ਪ੍ਰੈਸ ਨੂੰ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਵਲੋਂ ਜਾਰੀ ਕੀਤਾ ਗਿਆ ਬਿਆਨ ਦਰਸਉਂਦਾ ਹੈ ਕਿ ਆਮ ਆਦਮੀ ਪਾਰਟੀ ਸਿਰਫ ਨਕਰਾਤਮਕ ਸੋਚ ਦੇ ਲੋਕਾਂ ਦੀ ਪਾਰਟੀ ਹੈ, ਜਿਸ ਦਾ ਕੰਮ ਸਿਰਫ ਮੀਡੀਆ ਦੀਆਂ ਸੁਰਖੀਆਂ ਵਿਚ ਰਹਿਣ ਲਈ ਨਿੰਦਿਆ ਕਰਨਾ ਹੀ ਹੈ।
ਅੱਜ ਇੱਥੋਂ ਜਾਰੀ ਬਿਆਨ ਵਿਚ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸਲ ਵਿਚ ਵਿਰੋਧੀ ਪਾਰਟੀਆਂ ’ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ’ਘਰ ਘਰ ਨੌਕਰੀ’ ਮੁਹਿੰਮ ਦੇ ਪਹਿਲੇ ਫੇਜ਼ ਦੀ ਕਾਮਯਾਬੀ ਤੋਂ ਬੁਖਲਾਹਟ ਵਿਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਦਿੱਲੀ ਵਿਚ ਸੱਤਾ ਵਿਚ ਕਾਬਜ਼ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪਿਛਲੇ ਤਿੰਨ ਸਾਲ ਕੋਈ ਉਪਰਾਲ ਕੀਤਾ ਹੈ ਅਤੇ ਨਾ ਹੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਦਸ ਸਾਲ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਕੋਈ ਠੋਸ ਉਪਰਾਲਾ ਕੀਤਾ।
ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਹਿਲੇ ਉੱਦਮ ਸਦਕਾ ਹੀ ਦੇਸ਼ ਭਰ ਦੀਆਂ 900 ਕੰਪਨੀਆਂ ਸਰਕਾਰ ਨਾਲ ਜੁੜ ਕੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦੌਰਾਨ ਇਨ੍ਹਾਂ ਕੰਪਨੀਆਂ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਵਾ ਲੱਖ ਤੋਂ ਲੈ ਕੇ 12-12 ਲੱਖ ਰੁਪਏ ਦੇ ਸਲਾਨਾ ਪੈਕਜ਼ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉੁਨ੍ਹਾਂ ਦੱਸਿਆ ਕਿ ਪਹਿਲੇ ਫੇਜ਼ ਦੇ ਦੌਰਾਨ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ 5 ਸਤੰਬਰ ਨੂੰ ਮੁਹਾਲੀ ਵਿਖੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਹੀ ਉਪਰਾਲਾ ਹੈ ਕਿ ਸਰਕਾਰ ਨੇ ਨਿੱਜੀ ਕੰਪਨੀਆਂ, ਨੌਜਵਾਨਾਂ ਅਤੇ ਨਿੱਜੀ ਅਦਾਰਿਆਂ ਨੂੰ ਇੱਕ ਮੰਚ ’ਤੇ ਲਿਆ ਕੇ ਖੜਾ ਕੀਤਾ ਹੈ, ਜਿਸ ਨਾਲ ਨੌਕਰੀਆਂ ਦੇਣ ਵਾਲਿਆਂ ਅਤੇ ਨੌਕਰੀਆਂ ਹਾਸਿਲ ਕਰਨ ਵਾਲਿਆਂ ਦੀ ਭਰੋਸੇਯੋਗਤਾ ਵਧੀ ਹੈ।
ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਾਕਰ ਵਲੋਂ ਚੋਣਾਂ ਤੋਂ ਪਹਿਲਾਂ ਘਰ ਘਰ ਨੌਕਰੀ ਦਾ ਵਾਅਦਾ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਤਕੜਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ, ਪੰਜਾਬ ਸਰਕਾਰ ਵਲੋਂ ਜਲਦ ਹੀ ਉਨ੍ਹਾਂ ਨੌਜਵਾਨਾਂ ਲਈ ਰੁਜ਼ਗਾਰ ਮੇਲੇ ਸ਼ੁਰੂ ਕੀਤੇ ਜਾਣਗੇ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ। ਇਨ੍ਹਾਂ ਮੇਲਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਲੋਨ ਮੁਹੱਈਆਂ ਕਰਵਾਏ ਜਾਣਗੇ। ਸ੍ਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਵਿੱਚ ਮੁਫ਼ਤ ਸਿਖਲਾਈ ਸਕੀਮ ਜਲਦ ਹੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਯਕੀਨੀ ਤੌਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…