ਖ਼ਾਲਸਾ ਏਡ ਨੇ ਪੰਜਾਬ ਸਰਕਾਰ ਨੂੰ ਦਾਨ ਕੀਤੇ 100 ਆਕਸੀਜਨ ਕੰਨਸਨਟਰੇਟਰ

ਪੰਜਾਬ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਬਾਰੇ ਸੂਚਨਾ ਮਿਲਣ ’ਤੇ ਅੱਗੇ ਆਈ ਸਿੱਖ ਸੰਸਥਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਪੰਜਾਬ ਸਰਕਾਰ ਦੀ ਕੋਵਿਡ-19 ਵਿਰੁੱਧ ਜੰਗ ਵਿੱਚ ਖ਼ਾਲਸਾ ਏਡ ਨੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੂੰ 100 ਆਕਸੀਜਨ ਕੰਨਸਨਟਰੇਟਰ ਦਾਨ ਕੀਤੇ ਗਏ ਹਨ। ਇਹ ਕੰਨਸਨਟਰੇਟਰ ਐਨਐਚਐਮ ਦੇ ਪੰਜਾਬ ਮੰਡੀ ਬੋਰਡ ਕੰਪਲੈਕਸ ਦੇ ਸੈਕਟਰ-65 ਮੁਹਾਲੀ ਸਥਿਤ ਬਣਾਏ ਗਏ ਕੋਵਿਡ-19 ਸਟੋਰ ਵਿਖੇ ਅੱਜ ਡਿਲੀਵਰ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਖ਼ਾਲਸਾ ਏਡ ਦੇ ਵਲੰਟੀਅਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕੰਨਸਨਟਰੇਟਰ ਖ਼ੁਦ ਹੀ ਆਕਸੀਜਨ ਜਨਰੇਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜਦੋਂ ਆਕਸੀਜਨ ਸਿਲੰਡਰਾਂ ਦੀ ਵੱਡੀ ਘਾਟ ਮਹਿਸੂਸ ਹੋ ਰਹੀ ਹੈ ਤਾਂ ਸੰਕਟ ਦੇ ਸਮੇਂ ਇਹ ਕੰਨਸਨਟਰੇਟਰ ਮਾਨਵੀ ਜ਼ਿੰਦਗੀਆਂ ਨੂੰ ਬਚਾਉਣ ਦਾ ਕੰਮ ਕਰਨਗੇ। ਕਰੋਨਾ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਵੀ ਖ਼ਾਲਸਾ ਏਡ ਸੰਸਥਾ ਨੇ ਲੋੜਵੰਦਾਂ ਦੀ ਮਦਦ ਲਈ ਮੋਹਰੀ ਭੂਮਿਕਾ ਨਿਭਾਈ ਗਈ ਸੀ।
ਖ਼ਾਲਸਾ ਏਡ ਬਾਰੇ ਰੋਸ਼ਨੀ ਪਾਉਂਦਿਆਂ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਦੁਨੀਆ ਭਰ ਵਿੱਚ ਇਸ ਸੰਕਟ ਦੇ ਸਮੇਂ ਮਨੁੱਖਤਾ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨਜੀਓ ਦਿੱਲੀ ਵਿੱਚ ਸਰਕਾਰ ਦੀ ਪਹਿਲਾਂ ਹੀ ਮਦਦ ਕਰ ਰਹੀ ਹੈ ਅਤੇ ਪੰਜਾਬ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਸਬੰਧੀ ਜਾਣਕਾਰੀ ਮਿਲਣ ’ਤੇ ਖ਼ਾਲਸਾ ਏਡ ਵੱਲੋਂ ਸੂਬਾ ਸਰਕਾਰ ਨੂੰ ਸਹਾਇਤਾ ਦੇਣ ਬਾਰੇ ਸੋਚਦੇ ਹੋਏ ਇਹ ਆਕਸੀਜਨ ਕੰਨਸਨਟਰੇਟਰ ਮੁਹੱਈਆ ਕਰਵਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਮੈਡੀਕਲ ਐਮਰਜੈਂਸੀ ਦੀ ਮੌਜੂਦਾ ਸਥਿਤੀ ਸਮੇਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਖ਼ਾਲਸਾ ਏਡ ਸਰਕਾਰ ਦੀ ਜਿੱਥੇ ਤੱਕ ਸੰਭਵ ਹੋਇਆ ਮਦਦ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…