nabaz-e-punjab.com

ਖ਼ਾਲਸਾ ਅਕਾਲ ਪੁਰਖ ਕੀ ਫੌਜ਼ ਗੱਤਕਾ ਅਖਾੜਾ ਵੱਲੋਂ ਕੁਰਾਲੀ ਵਿੱਚ ਗੱਤਕਾ ਮੁਕਾਬਲੇ ਕਰਵਾਉਣ ਦਾ ਫੈਸਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜੂਨ:
ਮੀਰੀ-ਪੀਰੀ ਗੱਤਕਾ ਦਿਵਸ ਨੂੰ ਸਮਰਪਿਤ ਖ਼ਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਵੱਲੋਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਆਉਣ ਵਾਲੀ 2 ਜੁਲਾਈ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਖ਼ਾਲਸਾ ਨੇ ਦੱਸਿਆ ਕਿ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਅਤੇ ਸਰੀਰਕ ਤੰਦਰੁਸਤੀ ਦੇ ਮੱਦੇਨਜ਼ਰ ਗੁਰਦੁਆਰਾ ਕੀਰਤਨ ਅਸਥਾਨ ਗੁਰੂ ਅਰਜਨ ਦੇਵ ਜੀ ਅਤੇ ਗੁਰਦਵਾਰਾ ਹਰਗੋਬਿੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਬਜ਼ੀ ਮੰਡੀ ਕੁਰਾਲੀ ਵਿੱਚ ਕਰਵਾਏ ਜਾਣ ਵਾਲੇ ਇਨ੍ਹਾਂ ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਅਖਾੜਿਆਂ ਦੇ ਹਰ ਖਿਡਾਰੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸੱਦਾ ਪੱਤਰ ਦੇ ਕੇ ਬੁਲਾਈਆਂ ਗਈਆਂ ਟੀਮਾਂ ਹੀ ਭਾਗ ਲੈ ਸਕਣਗੀਆਂ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…