nabaz-e-punjab.com

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੱਤਕਾ ਦੇ ਮੁਕਾਬਲੇ ਕਰਵਾਏ

3 ਸਾਲ ਦੇ ਬੱਚੇ ਤੋਂ ਲੈਕੇ 70 ਸਾਲ ਦੇ ਬਜ਼ੁਰਗ ਨੇ ਵਿਖਾਈ ਗੱਤਕੇ ਦੀ ਪੇਸ਼ਕਾਰੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਜੁਲਾਈ
ਸਥਾਨਕ ਸ਼ਹਿਰ ਦੇ ਗੁਰਦਵਾਰਾ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਕੀਰਤਨ ਅਸਥਾਨ ਸਬਜ਼ੀ ਮੰਡੀ ਵਿਖੇ ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੱਤਕਾ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੱਤਕਾ ਅਖਾੜੇ ਦੇ ਚੇਅਰਮੈਨ ਸੀਤਲ ਸਿੰਘ ਕੁਰਾਲੀ ਨੇ ਦੱਸਿਆ ਕਿ ਇਨ੍ਹਾਂ ਗੱਤਕਾ ਮੁਕਾਬਲਿਆਂ ਵਿਚ ਜ਼ਿਲ੍ਹੇ ਦੀਆਂ 12 ਟੀਮਾਂ ਨੇ ਸ਼ਮੂਲੀਅਤ ਕੀਤੀ।
ਗੱਤਕਾ ਮੁਕਾਬਲਿਆਂ ਦੀ ਅਰੰਭਤਾ ਸ਼ਹਿਰ ਵਿਚ ਫਲੈਗ ਮਾਰਚ ਕੱਢਣ ਉਪਰੰਤ ਕੀਤੀ ਗਈ। ਇਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਗੱਤਕਾ ਮੁਕਾਬਲਿਆਂ ਵਿਚ 3 ਸਾਲ ਦੇ ਛੋਟੇ ਛੋਟੇ ਬੱਚਿਆਂ ਤੋਂ ਲੈਕੇ 70 ਸਾਲ ਤੱਕ ਦੇ ਬਜ਼ੁਰਗਾਂ ਨੇ ਗੱਤਕੇ ਦੇ ਜੌਹਰ ਵਿਖਾਏ। ਇਨ੍ਹਾਂ ਮੁਕਾਬਲਿਆਂ ਵਿਚ ਮੁਹਾਲੀ, ਛੱਜੂਮਾਜਰਾ, ਮੋਰਿੰਡਾ, ਖਿਜ਼ਰਬਾਦ, ਕੁਰਾਲੀ, ਭਾਗੋਮਾਜਰਾ, ਖਰੜ, ਜੰਡਪੁਰ, ਦੇਸੁਮਾਜਰਾ, ਸਿੰਘ ਭਗਵੰਤਪੁਰਾ ਆਦਿ ਦੀਆਂ ਟੀਮਾਂ ਨੇ ਹਿੱਸਾ ਲਿਆ।
ਇਸ ਮੌਕੇ ਭਾਈ ਜਗਦੀਸ਼ ਸਿੰਘ ਖਾਲਸਾ ਪ੍ਰਧਾਨ ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਵੱਲੋਂ ਆਈਆਂ ਸੰਗਤਾਂ ਅਤੇ ਟੀਮਾਂ ਨੂੰ ਜੀ ਆਈਆਂ ਕਹਿੰਦੇ ਹੋਏ ਅਜੋਕੇ ਸਮੇਂ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਰਕਾਰਾਂ ਨੂੰ ਗੱਤਕੇ ਵਾਲੀ ਸੱਚੀ ਸੁੱਚੀ ਖੇਡ ਨੂੰ ਪ੍ਰਫੁਲਿਤ ਕਰਨਾ ਚਾਹੀਦਾ ਹੈ ਕਿਉਂਕਿ ਇਸ ਖੇਡ ਰਾਂਹੀ ਬੱਚੇ ਬਾਣੀ, ਬਾਣੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਕੇ ਸਰੀਰਕ ਅਤੇ ਮਾਨਸਿਕ ਤੌਰ ਤੇ ਵੀ ਰਿਸ਼ਟ ਪੁਸ਼ਟ ਹੁੰਦੇ ਹਨ। ਇਸ ਦੌਰਾਨ ਇਨਾਮਾਂ ਦੀ ਵੰਡ ਫੂਲਰਾਜ ਸਿੰਘ ਪ੍ਰਧਾਨ ਜਿਲ੍ਹਾ ਗੱਤਕਾ ਐਸੋਸੀਏਸ਼ਨ, ਪ੍ਰਿੰ.ਸਵਰਨ ਸਿੰਘ ਪ੍ਰਧਾਨ ਗੁਰਦਵਾਰਾ ਹਰਿਗੋਬਿੰਦਗੜ੍ਹ ਸਾਹਿਬ, ਪ੍ਰਧਾਨ ਇੰਦਰਬੀਰ ਸਿੰਘ ਗੁਰਦਆਰਾ ਸਾਹਿਬ ਸਬਜ਼ੀ ਮੰਡੀ, ਰਾਜਵਿੰਦਰ ਸਿੰਘ, ਚੇਅਰਮੈਨ ਸੀਤਲ ਸਿੰਘ, ਦਵਿੰਦਰ ਸਿੰਘ ਨੇ ਸਾਂਝੇ ਰੂਪ ਵਿਚ ਕੀਤੀ। ਇਸ ਮੌਕੇ ਹਿਮਾਚਲ ਗੱਤਕਾ ਐਸੋਸੀਏਸ਼ਨ ਦੇ ਚੇਅਰਮੈਨ ਧਰਮ ਸਿੰਘ, ਹਿਮਾਚਲ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਪਾਬਲਾ, ਬਲਜੀਤ ਸਿੰਘ, ਹਰਵਿੰਦਰ ਸਿੰਘ ਕਾਲਾ, ਰਾਜਵੀਰ ਸਿੰਘ, ਹਰਮਨਜੋਤ ਸਿੰਘ, ਰਘਵੀਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਸਰਵਨ ਸਿੰਘ, ਪਰਮਿੰਦਰ ਕੌਰ, ਮੱਖਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …