
ਜੌਗਰਫੀ ਕੁਇਜ਼ ਮੁਕਾਬਲੇ ਵਿੱਚ ਖ਼ਾਲਸਾ ਕਾਲਜ ਲੁਧਿਆਣਾ ਅੱਵਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਰਾਸ਼ਟਰੀ ਜੌਗਰਾਫ਼ਰਜ਼ ਸੰਗਠਨ ਐਸੋਸੀਏਸ਼ਨ ਆਫ਼ ਪੰਜਾਬ ਜੌਗਰਾਫਰਜ ਦੇ ਮਾਰਗ ਦਰਸ਼ਨ ਤਹਿਤ ਉਚੇਰੀ ਸਿੱਖਿਆ ਸੰਸਥਾ ਵਿੱਚ ਭੂਗੋਲ ਵਿਸ਼ੇ ਦੇ ਪ੍ਰਸਾਰ ਅਤੇ ਪ੍ਰਫੁੱਲਤਾ ਲਈ ਰਾਜ ਪੱਧਰੀ ਜੌਗਰਫੀ ਕੁਇਜ਼-2023 ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਭਰ ਦੇ 23 ਜ਼ਿਲ੍ਹਿਆਂ ਦੀਆਂ ਜ਼ੋਨਲ ਪੱਧਰ ਦੀਆਂ ਜੇਤੂ ਟੀਮਾਂ ਨੇ ਹਿੱਸਾ ਲਿਆ।
ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਨੇ ਕੁਇਜ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਹੋਰਨਾਂ ਪਤਵੰਤਿਆਂ ਦਾ ਸਵਾਗਤ ਕੀਤਾ। ਐਸੋਸੀਏਸ਼ਨ ਆਫ਼ ਪੰਜਾਬ ਜੌਗਰਾਫ਼ਰਜ਼ (ਏਪੀਜੀ) ਦੇ ਪੈਟਰਨ ਡਾ. ਐੱਚਐਸ ਮਾਂਗਟ ਨੇ ਜੌਗਰਫੀ ਕੁਇਜ਼ ਮੁਕਾਬਲਿਆਂ ਦੀ ਵਿਦਿਆਰਥੀ ਜੀਵਨ ਵਿੱਚ ਮਹੱਤਤਾ ਬਾਰੇ ਚਾਨਣਾ ਪਾਇਆ। ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਨੇ ਭੂਗੋਲ ਵਿਸ਼ੇ ਦੇ ਵਿਦਿਆਰਥੀਆਂ ਦੀ ਜੌਗਰਫੀ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੁਕਾਬਲੇ ਵਿੱਚ ਖ਼ਾਲਸਾ ਕਾਲਜ ਲੁਧਿਆਣਾ ਨੇ ਟਰਾਫ਼ੀ ਜਿੱਤੀ ਜਦੋਂਕਿ ਖ਼ਾਲਸਾ ਕਾਲਜ ਪਟਿਆਲਾ ਅਤੇ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰੋਗਰਾਮ ਵਿੱਚ ਕੁਇਜ਼ ਮਾਸਟਰ ਦੀ ਭੂਮਿਕਾ ਪ੍ਰੋ. ਨਵਜੋਤ ਸਿੰਘ ਨੇ ਨਿਭਾਈ। ਮੰਚ ਸੰਚਾਲਨ ਪ੍ਰੋ. ਸ਼ਰਨਜੀਤ ਸਿੰਘ ਨੇ ਕੀਤਾ। ਇਸ ਮੌਕੇ ਡਾ. ਸੀਤ ਸਿੰਘ, ਡਾ. ਇਫਤਖਾਰ ਅਹਿਮਦ, ਪ੍ਰੋ. ਰਾਮੇਸ਼ ਬਾਂਸਲ, ਪ੍ਰੋ. ਅਸ਼ਵਨੀ ਕੁਮਾਰ, ਡਾ. ਜਗਤਾਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਪ੍ਰਦੀਪ ਰਤਨ, ਪ੍ਰੋ. ਘਣਸ਼ਾਮ ਸਿੰਘ, ਪ੍ਰੋ. ਰੋਹਿਤ ਬਰਾਚ, ਪ੍ਰੋ. ਬਲਵਿੰਦਰ ਸਿੰਘ ਸੰਧੂ ਅਤੇ ਰਾਜੇਸ਼ ਸੈਣੀ ਵੀ ਮੌਜੂਦ ਸਨ।