ਖ਼ਾਲਸਾ ਸਾਜਨਾ ਦਿਵਸ: ਗੁਰਦੁਆਰਾ ਤਾਲਮੇਲ ਕਮੇਟੀ ਨੇ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਇੱਥੋਂ ਦੇ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਤੋਂ ਅਰਦਾਸ ਉਪਰੰਤ ਕੀਤੀ ਗਈ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਬਲਵਿੰਦਰ ਸਿੰਘ ਟੌਹੜਾ ਅਤੇ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਬੋਗਨਵਿਲੀਆ ਪਾਰਕ ਫੇਜ਼-4 ਤੋਂ ਹੁੰਦਾ ਹੋਇਆ ਮਦਨਪੁਰਾ ਚੌਕ, ਰਾਮਗੜ੍ਹੀਆ ਭਵਨ, ਐਚਐਮ ਬਲਾਕ, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਤੋਂ ਅੱਗੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਸੈਕਟਰ-70 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-71 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਗੁਰਦੁਆਰਾ ਕਮੇਟੀ ਅਤੇ ਸ਼ਹਿਰ ਦੀ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਰਸਤੇ ਵਿੱਚ ਨਗਰ ਕੀਰਤਨ ਦਾ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਪ੍ਰਸ਼ਾਦ, ਸੁੱਕੇ ਮੇਵੇ ਅਤੇ ਲੰਗਰ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…