Nabaz-e-punjab.com

ਖਰੜ ਪ੍ਰਸ਼ਾਸਨ ਨੇ ਮੁਹਾਲੀ ਖਰੜ ਫਲਾਈਓਵਰ ਦੇ ਰਾਹ ਵਿੱਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਹਟਾਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਮਾਰਚ:
ਮੁਹਾਲੀ ਤੋਂ ਖਰੜ ਦੇ ਖਾਨਪੁਰ ਚੌਕ ਤੱਕ ਉਸਾਰੀ ਅਧੀਨ ਫਲਾਈਓਵਰ ਦੇ ਰਸਤੇ ਵਿੱਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਅੱਜ ਖਰੜ ਪ੍ਰਸ਼ਾਸਨ, ਨੈਸ਼ਨਲ ਅਥਾਰਟੀ ਆਫ਼ ਹਾਈਵੇਜ ਅਤੇ ਖਰੜ ਪੁਲੀਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਹਟਾ ਦਿੱਤੇ ਗਏ। ਇਸ ਦੌਰਾਨ ਜੇਸੀਬੀ ਮਸ਼ੀਨ ਨਾਲ ਉੱਥੇ ਬਣੀਆਂ ਉਸਾਰੀਆਂ ਢਾਹ ਦਿੱਤੀਆਂ ਗਈਆਂ। ਇਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।
ਖਰੜ ਦੇ ਤਹਿਸੀਲਦਾਰ ਸ੍ਰੀ ਰਵਿੰਦਰ ਬੰਸਲ ਨੇ ਦੱਸਿਆ ਕਿ ਇਹ ਕਾਰਵਾਈ ਦੁਪਹਿਰ ਦੋ ਵਜੇ ਆਰੰਭ ਕੀਤੀ ਗਈ ਹੈ ਜਿਹੜੀ ਇਹ ਕਬਜ਼ੇ ਹਟਾਉਣ ਤਕ ਜਾਰੀ ਰਹੇਗੀ। ਉਹਨਾਂ ਕਿਹਾ ਕਿ ਜੇਕਰ ਅੱਜ ਇਹ ਕਾਰਵਾਈ ਮੁਕੰਮਲ ਨਾ ਹੋਈ ਤਾਂ ਇਹ ਅਗਲੇ ਦਿਨ ਵੀ ਜਾਰੀ ਰਹੇਗੀ। ਉਹਨਾਂ ਦੱਸਿਆ ਕਿ ਇਸ ਥਾਂ ਕੀਤੇ ਹੋਏ ਕੁਲ ਨਾਜਾਇਜ਼ ਕਬਜ਼ਿਆਂ ਦੀ ਗਿਣਤੀ 89 ਹੈ, ਜਿਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਥਾਂ ਤੇ ਇਹ ਕਬਜੇ ਹਨ, ਉਹ ਥਾਂ ਸੜਕ ਲਈ ਐਕਵਾਇਆ ਕੀਤੀ ਜਾ ਚੁੱਕੀ ਹੈ ਪ੍ਰੰਤੂ ਇਸਦੇ ਬਾਵਜੂਦ ਇਨ੍ਹਾਂ ਕਬਜ਼ਾਧਾਰੀਆਂ ਵੱਲੋਂ ਇੱਥੇ ਆਪਣੇ ਕਬਜ਼ੇ ਨਹੀਂ ਸੀ ਹਟਾਏ ਸੀ ਜਾ ਰਹੇ। ਜਿਸ ਕਰਕੇ ਅੱਜ ਇਹ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਨਾਜਾਇਜ਼ ਕਬਜ਼ਿਆਂ ਕਾਰਨ ਫਲਾਈਓਵਰ ਬਣਾਉਣ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ ਪ੍ਰੰਤੂ ਹੁਣ ਇਹ ਕੰਮ ਪੂਰੀ ਤੇਜ਼ੀ ਨਾਲ ਕੀਤਾ ਜਾ ਸਕੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…