ਖਰੜ ਅਦਾਲਤ ਵੱਲੋਂ ਗੈਂਗਸਟਰਾਂ ਦਾ 5 ਰੋਜ਼ਾ ਦਾ ਪੁਲੀਸ ਰਿਮਾਂਡ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਜੁਲਾਈ:
ਪੰਜਾਬ ਪੁਲੀਸ ਦੇ ਆਰਗੇਨਾਈਜਡ ਕ੍ਰਾਈਮ ਕੰਟਰੋਲ ਯੂਨਿਟ (ਓਕੋ) ਵੱਲੋਂ ਬੀਤੇ ਦਿਨੀਂ ਅਮਨ ਹੋਮਜ਼ (ਖਰੜ) ਵਿੱਚ ਛਾਪੇਮਾਰੀ ਕਰਕੇ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਚਾਰ ਗੈਂਗਸਟਰਾਂ ਗੈਂਗਸਟਰ ਨਵਦੀਪ ਸਿੰਘ ਉਰਫ਼ ਜੌਹਨ ਬੁੱਟਰ ਅਤੇ ਉਸ ਦੇ ਸਾਥੀਆਂ ਕੁਲਵਿੰਦਰ ਸਿੰਘ ਕਿੰਦਾ, ਪਰਵਿੰਦਰ ਸਿੰਘ ਪਿੰਦਾ, ਅਮਰੀਕ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਖਰੜ ਅਦਾਲਤ ਨੇ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ। ਇਸ ਤੋਂ ਪਹਿਲਾਂ ਸਾਰੇ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਪ੍ਰੰਤੂ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਮੁਲਜ਼ਮਾਂ ਦੀ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਕਰਵਾਈ ਗਈ।
ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਜਾਂਚ ਅਧਿਕਾਰੀ ਨੇ ਅਦਾਲਤ ਤੋਂ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਹੋਰਨਾਂ ਸਾਥੀਆਂ ਬਾਰੇ ਪਤਾ ਕਰਨਾ ਹੈ ਅਤੇ ਇਹ ਵੀ ਪਤਾ ਲਗਾਉਣਾ ਹੈ ਕਿ ਉਹ ਕਿਸ ਮਕਸਦ ਲਈ ਖਰੜ ਵਿੱਚ ਰਹਿ ਰਹੇ ਸਨ ਅਤੇ ਉਨ੍ਹਾਂ ਦੀ ਯੋਜਨਾ ਕੀ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਜੌਹਨ ਬੁੱਟਰ ਨੂੰ ਅੱਠ ਸਾਲ ਪਹਿਲਾਂ 2012 ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਮੁਲਜ਼ਮਾਂ ਦੇ ਖ਼ਿਲਾਫ਼ ਵੱਖ ਵੱਖ ਜੁਰਮਾਂ ਤਹਿਤ ਕੇਸ ਦਰਜ ਹਨ।
ਜਾਣਕਾਰੀ ਅਨੁਸਾਰ ਪੁਲੀਸ ਮੁਕਾਬਲੇ ਦੌਰਾਨ ਦੋਵਾਂ ਪਾਸਿਓਂ ਹੋਈ ਗੋਲਾਬਾਰੀ ਦੌਰਾਨ ਗੈਂਗਸਟਰ ਨਵਦੀਪ ਸਿੰਘ ਉਰਫ ਜਾਨ ਬੁੱਟਰ ਦੀ ਲੱਤ ਵਿੱਚ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਦੋਂਕਿ ਉਸ ਦੇ ਚਾਰ ਸਾਥੀ ਪੁਲੀਸ ਨੇ ਕਾਬੂ ਕਰ ਲਏ ਸਨ। ਇਨ੍ਹਾਂ ਗੈਂਗਸਟਰਾਂ ਕੋਲੋਂ 6 ਰਿਵਾਲਵਰ ਵੀ ਬਰਾਮਦ ਹੋਏ ਸਨ। ਇਸ ਸਬੰਧੀ ਖਰੜ ਦੇ ਥਾਣਾ ਸਦਰ ਵਿੱਚ ਇਨ੍ਹਾਂ ਗੈਂਗਸਟਰਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 307,353,186,120ਬੀ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…