ਖਰੜ ਅਨਾਜ ਮੰਡੀ ਵਿੱਚ 6ਵਾਂ ਮਹਾਨ ਕੀਰਤਨ ਦਰਬਾਰ 31 ਮਾਰਚ ਨੂੰ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 30 ਮਾਰਚ:
ਗੁਰੂ ਘਰ ਦੇ ਕੀਰਤਨੀਏ ਭਾਈ ਜਗਤਾਰ ਸਿੰਘ ਲਾਡੀ ਵੱਲੋਂ ਖਰੜ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਛੇਵਾਂ ਮਹਾਨ ਕੀਰਤਨ ਦਰਬਾਰ’ ਭਲਕੇ 31 ਮਾਰਚ ਨੂੰ ਸਥਾਨਕ ਅਨਾਜ ਮੰਡੀ ਵਿੱਚ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਲਾਡੀ ਨੇ ਦੱਸਿਆ ਕਿ ਇਸ ਮਹਾਨ ਕੀਰਤਨ ਦਰਬਾਰ ਮੌਕੇ ਭਾਈ ਸੁਖਬੀਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਕਾਰਜ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਜਬਰਤੋੜ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਸੇਵਕ ਸਿੰਘ ਰੰਗੀਲਾ ਸਮੇਤ ਹੋਰ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਇਲਾਹ ਗੁਰਬਾਣੀ ਨਾਲ ਨਿਹਾਲ ਕਰਨਗੇ। ਇਸ ਤੋਂ ਇਲਾਵਾ ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ, ਸੰਤ ਬਾਬਾ ਸੁਰਿੰਦਰ ਸਿੰਘ ਜੀ ਗੁ: ਧੰਨਾ ਭਗਤ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲੇ, ਸੰਤ ਭੁਪਿੰਦਰ ਸਿੰਘ ਜੀ ਚੰਦੋਂ ਗੋਬਿੰਦਗੜ੍ਹ ਵਾਲੇ ਸੰਗਤਾਂ ਦੇ ਦਰਸ਼ਨ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…