Share on Facebook Share on Twitter Share on Google+ Share on Pinterest Share on Linkedin ਖਰੜ ਦੇ ਪੱਤਰਕਾਰਾਂ ਵੱਲੋਂ ਖਰੜ ਥਾਣੇ ਦੇ ਬਾਹਰ ਧਰਨਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਫਰਵਰੀ: ਖਰੜ ਵਿਖੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੌਸਿਕ ਦੀ ਅਗਵਾਈ ਵਿੱਚ ਪੱਤਰਕਾਰਾਂ ਵੱਲੋਂ ਖਰੜ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੋਸ਼ਿਕ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਦੇਸੂਮਾਜਰਾ ਵਿਖੇ ਇਕ ਸ਼ੋਅਰੂਮ ਉਪਰ ਕਬਜ਼ਾ ਕਰਨ ਸਬੰਧੀ ਵਿਵਾਦ ਦੀ ਕਵਰੇਜ ਕਰਨ ਗਏ ਕੁਝ ਪੱਤਰਕਾਰਾਂ ਨਾਲ ਉਥੇ ਮੌਜੂਦ ਵਿਅਕਤੀਆਂ ’ਚੋਂ ਇੱਕ ਵਿਅਕਤੀ ਨੇ ਬਦਸਲੂਕੀ ਕੀਤੀ ਅਤੇ ਧਮਕੀਆਂ ਦਿੱਤੀਆਂ। ਪੱਤਰਕਾਰਾਂ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਪਰ ਪੁਲੀਸ ਨੇ ਇਸ ਵਿਅਕਤੀ ਵਿਰੁੱਧ ਕੋਈ ਕਾਰਵਾਈ ਕਰਨ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਣਾ ਲਈ, ਜਿਸ ਦੇ ਰੋਸ ਵਜੋਂ ਸਮੂਹ ਪੱਤਰਕਾਰ ਭਾਈਚਾਰੇ ਨੇ ਅੱਜ ਖਰੜ ਥਾਣੇ ਅੱਗੇ ਧਰਨਾ ਲਗਾ ਦਿਤਾ ਅਤੇ ਪੱਤਰਕਾਰਾਂ ਨਾਲ ਦੁਰਵਿਵਹਾਰ ਕਰਨ ਅਤੇ ਧਮਕੀਆਂ ਦੇਣ ਵਾਲੇ ਵਿਅਕਤੀ ਵਿਰੁਧ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਦੇ ਚੇਅਰਮੈਨ ਸੁਰਿੰਦਰ ਸ਼ਰਮਾ, ਸ਼ਸ਼ੀ ਪਾਲ ਜੈਨ, ਗਗਨ ਸੂਰੀ, ਪੰਕਜ ਚੱਢਾ, ਤਰਸੇਮ ਜੰਡਪੁਰੀ, ਮਨੋਜ ਗਿਰਧਰ, ਵਿਸ਼ਾਲ ਨਾਗਪਾਲ, ਜਗਵਿੰਦਰ ਸਿੰਘ, ਅਮਨਪ੍ਰੀਤ ਸਿੰਘ ਖਾਨਪੁਰੀ, ਅਵਤਾਰ ਸਿੰਘ ਮਹਿਰਾ ਅਤੇ ਹੋਰ ਪੱਤਰਕਾਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ