Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਮਿਲੇ ਖਰੜ ਦੇ ਮਿਉਂਸਪਲ ਕੌਂਸਲਰ ਖਰੜ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣ ਤੇ ਸਮੱਸਿਆਵਾਂ ਦਾ ਪੱਕਾ ਹੱਲ ਮੰਗਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਸਥਾਨਕ ਵਿਧਾਇਕ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਵੱਜੋਂ ਦੇਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਕੌਂਸਲਰਾਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਨਗਰ ਕੌਂਸਲ ਦੀ ਢਿੱਲ-ਮੱਠ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪਛੜ ਰਹੇ ਹਨ ਅਤੇ ਸ਼ਹਿਰ ਦੇ ਬੁਨਿਆਦੇ ਢਾਂਚੇ ਵਿੱਚ ਸੁਧਾਰ ਕਰਨ ਲਈ ਲੋੜੀਂਦੇ ਵਿਕਾਸ ਕਾਰਜ ਲਮਕ ਰਹੇ ਹਨ। ਉਨ੍ਹਾਂ ਖਰੜ ਦੀ ਜਲ ਸਪਲਾਈ ਦਾ ਮੁੱਦਾ ਵੀ ਚੁੱਕਿਆ ਅਤੇ ਸ਼ਹਿਰ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ। ਕੌਂਸਲਰਾਂ ਦੇ ਦੱਸਣ ਅਨੁਸਾਰ ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕੌਂਸਲਰਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਉਧਰ, ਸੂਤਰ ਦੱਸਦੇ ਹਨ ਕਿ ਕੌਂਸਲਰਾਂ ਨੇ ਖਰੜ ਨਗਰ ਕੌਂਸਲ ’ਤੇ ਆਪਣਾ ਭਾਵ ਆਮ ਆਦਮੀ ਪਾਰਟੀ ਦਾ ਕਬਜ਼ਾ ਕਰਨ ਲਈ ਕਾਰਵਾਈ ਨੂੰ ਅਮਲ ਵਿੱਚ ਲਿਆਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੁੱਦੇ ’ਤੇ ਗੰਭੀਰ ਚਰਚਾ ਕੀਤੀ ਗਈ ਹੈ। ਮੰਤਰੀ ਨਾਲ ਮੁਲਾਕਾਤ ਦੌਰਾਨ ਸਮਾਜ ਸੇਵੀ ਨਵਦੀਪ ਸਿੰਘ ਬੱਬੂ, ਪੰਕਜ ਚੱਢਾ, ਡਾ. ਪਰਮਜੀਤ ਸਿੰਘ, ਕੌਂਸਲਰ ਸੋਹਨ ਸਿੰਘ ਛੱਜੂਮਾਜਰਾ, ਗੋਬਿੰਦਰ ਸਿੰਘ ਚੀਮਾ, ਰਾਮ ਸਰੂਪ, ਰਾਜਵੀਰ ਸਿੰਘ ਰਾਜੀ, ਰਜਿੰਦਰ ਸਿੰਘ ਨੰਬਰਦਾਰ, ਬਿੱਟੂ ਜੈਨ, ਜਸਵੀਰ ਸਿੰਘ ਅਤੇ ਅਮਨਦੀਪ ਸਿੰਘ, ਮਨਮੋਹਨ ਸਿੰਘ, ਸੁਰਮੁੱਖ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ