ਖਰੜ ਪੁਲੀਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਖਰੜ, 16 ਜੁਲਾਈ:
ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰੜ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਤੋਂ 15 ਗਰਾਮ ਆਇਸ ਅਤੇ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਖਰੜ ਦੇ ਐਸਐਚਓ ਇੰਸਪੈਕਟਰ ਯੋਗੇਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਨਿਆਂ ਸ਼ਹਿਰ ਨੇੜੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ਵਿੱਚ ਸਵਾਰ ਜਸ਼ਨਪ੍ਰੀਤ ਸਿੰਘ ਵਾਸੀ ਗਿਲਕੋ ਵੈਲੀ ਖਰੜ ਤੋਂ 7 ਗਰਾਮ ਆਇਸ ਅਤੇ ਛੱਜੂਮਾਜਰਾ ਦੇ ਵੰਸ਼ ਤੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਖਰੜ ਵਿਖੇ ਐਨਡੀਪੀਐਸ ਐਕਟ ਦੀ ਧਾਰਾ ਅਧੀਨ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਯੋਗੇਸ਼ ਕੁਮਾਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਨੇ ਦੱਸਿਆ ਕਿ ਉਹ ਇਹ ਨਸ਼ੀਲਾ ਪਦਾਰਥ ਵਿਕਾਸ ਜਲਹੋਤਰਾ ਉਰਫ਼ ਲੱਡੂ ਵਾਸੀ ਅਬੋਹਰ ਅਤੇ ਰਮਨਦੀਪ ਸਿੰਘ ਵਸਨੀਕ ਖਰੜ ਵਾਸੀ ਤੋਂ ਲੈਂਦੇ ਹਨ। ਜੋ ਇਸ ਸਮੇਂ ਜੰਡਪੁਰ ਵਾਲੀ ਸਾਈਡ ਹਰਿਆਣਾ ਨੰਬਰ ਦੀ ਗੱਡੀ ਲੈ ਕੇ ਗਏ ਹਨ। ਜਿਸ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਜੰਡਪੁਰ ਪਹੁੰਚ ਕੇ ਸ਼ੱਕੀ ਗੱਡੀ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਕਾਰ ਸਵਾਰਾਂ ਰਮਨਦੀਪ ਸਿੰਘ ਅਤੇ ਵਿਕਾਸ ਜਲਹੋੋਤਰਾ ਕੋਲੋਂ 4-4 ਗਰਾਮ ਆਇਸ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਮੁਲਜ਼ਮਾਂ ਕੋਲੋਂ ਨਸ਼ਿਆਂ ਦੇ ਮਾਮਲਿਆਂ ਵਿੱਚ ਪੁੱਛਗਿੱਛ ਦੌਰਾਨ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …